ਖੁਸ਼ੀਆਂ ਗਮ ’ਚ ਬਦਲੀਆਂ, ਵਿਆਹ ਤੋਂ 3 ਦਿਨ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਕੀਤੀ ਖੁਦਕੁਸ਼ੀ

Tuesday, Apr 04, 2023 - 09:00 AM (IST)

ਖੁਸ਼ੀਆਂ ਗਮ ’ਚ ਬਦਲੀਆਂ, ਵਿਆਹ ਤੋਂ 3 ਦਿਨ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਕੀਤੀ ਖੁਦਕੁਸ਼ੀ

ਭੋਗਪੁਰ (ਰਾਣਾ)- ਭੋਗਪੁਰ ਦੇ ਨੇੜਲੇ ਪਿੰਡ ਸੱਗਰਾਂਵਾਲੀ ਵਿਖੇ ਉਦੋਂ ਸੋਗ ਦੀ ਲਹਿਰ ਫੈਲ ਗਈ ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸਵ. ਰਣਜੀਤ ਸਿੰਘ (31) ਨੇ ਵਿਆਹ ਤੋਂ 3 ਦਿਨ ਪਹਿਲਾਂ ਭੇਦਭਰੀ ਹਾਲਤ ਵਿਚ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ, ਗੋਲਡੀ ਬਰਾੜ ਟਾਪ ’ਤੇ

ਜਾਣਕਾਰੀ ਅਨੁਸਾਰ ਮਾਪਿਆਂ ਦਾ ਇਕਲੌਤਾ ਪੁੱਤਰ ਗੁਰਪ੍ਰੀਤ, ਜਿਸ ਦਾ 5 ਅਪ੍ਰੈਲ ਨੂੰ ਵਿਆਹ ਮੁਕੱਰਰ ਹੋਇਆ ਸੀ, ਵੱਲੋਂ ਅਚਾਨਕ ਖੁਦਕੁਸ਼ੀ ਕਰਨ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ, ਜਦਕਿ ਇਸ ਮੌਕੇ ਜਿਥੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਸਨ ਤੇ ਕਾਰਡ ਵੰਡੇ ਗਏ ਸਨ, ਉਥੇ ਹੀ ਘਰ ਵਿਚ ਵਿਆਹ ਸਬੰਧੀ ਸਜਾਵਟ ਅਤੇ ਲੜੀਆਂ ਵੀ ਲਾਈਆਂ ਗਈਆਂ ਸਨ।

ਇਹ ਵੀ ਪੜ੍ਹੋ: ਅਮਰੀਕਾ ਜਾਂਦਿਆਂ ਨਦੀ 'ਚ ਡੁੱਬ ਕੇ ਮਰੇ ਭਾਰਤੀ ਪਰਿਵਾਰ ਦੀ ਹੋਈ ਪਛਾਣ, ਇਸ ਜ਼ਿਲ੍ਹੇ ਨਾਲ ਸਨ ਸਬੰਧਤ

ਗੁਰਪ੍ਰੀਤ ਸਿੰਘ ਆਪਣੇ ਨਾਨਕੇ ਪਿੰਡ ਸੱਗਰਾਂਵਾਲੀ ਵਿਖੇ ਰਹਿ ਰਿਹਾ ਸੀ ਅਤੇ 11 ਕਿੱਲੇ ਜ਼ਮੀਨ ਦਾ ਮਾਲਕ ਸੀ। ਉਸਦੇ ਪਿਤਾ ਰਣਜੀਤ ਸਿੰਘ ਦੀ ਇਸ ਦੇ ਜਨਮ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਸ ਮੌਕੇ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ


author

cherry

Content Editor

Related News