ਭੋਗਪੁਰ ਹਾਈਵੇਅ 'ਤੇ ਵਾਪਰੇ ਭਿਆਨਕ ਹਾਦਸੇ 'ਚ ਕੁੜੀ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

Sunday, Dec 12, 2021 - 06:18 PM (IST)

ਭੋਗਪੁਰ ਹਾਈਵੇਅ 'ਤੇ ਵਾਪਰੇ ਭਿਆਨਕ ਹਾਦਸੇ 'ਚ ਕੁੜੀ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਜਲੰਧਰ (ਸੋਨੂੰ)- ਜਲੰਧਰ ਦੇ ਭੋਗਪੁਰ ਦੇ ਮੇਨ ਹਾਈਵੇਅ 'ਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਦੌਰਾਨ ਇਕ ਕੁੜੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ 4 ਕੁੜੀਆਂ ਸਵਾਰ ਸਨ ਅਤੇ 1 ਡਰਾਈਵਰ ਗੱਡੀ ਚਲਾ ਰਿਹਾ ਸੀ, ਜਿਸ ਦੇ ਵਿੱਚੋਂ ਇਕ ਕੁੜੀ ਜਿਸ ਦਾ ਨਾਮ ਅਮਨ ਹੈ, ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਲੜਕੀਆਂ ਨੂੰ ਸੱਟਾਂ ਆਈਆਂ ਹਨ ਅਤੇ ਇਕ ਕੁੜੀ ਦੀ ਲੱਤ ਟੁੱਟ ਗਈ ਹੈ।

PunjabKesari

ਉਥੇ ਹੀ ਇਸ ਵਿੱਚ ਟਵਿੰਕਲ ਅਤੇ ਸ਼ਾਲੂ ਦਾ ਕਹਿਣਾ ਹੈ ਕਿ ਡਰਾਈਵਰ ਦੀ ਲਾਪਰਵਾਹੀ ਕਰਕੇ ਇਹ ਸੜਕ ਹਾਦਸਾ ਵਾਪਰਿਆ ਹੈ। ਜਿਸ ਦੇ ਵਿਚ ਉਨ੍ਹਾਂ ਦੀ ਸਹੇਲੀ ਅਮਨ ਦੀ ਮੌਤ ਹੋ ਗਈ ਹੈ। ਇਹ ਸੜਕ ਹਾਦਸਾ ਕਿਵੇਂ ਵਾਪਰਿਆ, ਇਸ ਦਾ ਉਨ੍ਹਾਂ ਨੂੰ ਕੁਝ ਧਿਆਨ ਨਹੀਂ ਹੈ। ਸੜਕ ਹਾਦਸਾ ਵਾਪਰਨ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਇਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ, ਜਿੱਥੇ ਕਿ ਇਹ ਜ਼ੇਰੇ ਇਲਾਜ ਹਨ। ਉਥੇ ਹੀ ਇਸ ਮਾਮਲੇ ਵਿੱਚ ਏ. ਐੱਸ. ਆਈ. ਕਰਨੈਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੇ ਵਿੱਚ ਜੋ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਨ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਮੋਰਚਾ ਫਤਿਹ: ਕਿਸਾਨਾਂ ਦਾ ਸੋਲਖੀਆਂ ਟੋਲ ਪਲਾਜ਼ਾ ’ਤੇ ਸ਼ਾਨਦਾਰ ਸੁਆਗਤ, ਪਰਿਵਾਰ ਨੂੰ ਮਿਲ ਹੋਏ ਭਾਵੁਕ

PunjabKesari

PunjabKesari

PunjabKesari

ਇਹ ਵੀ ਪੜ੍ਹੋ: ਬੱਸਾਂ ਰਾਹੀਂ ਹਿਮਾਚਲ ਸਮੇਤ ਹੋਰ ਪਹਾੜੀ ਸੂਬਿਆਂ ਨੂੰ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News