ਭੋਗਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Saturday, Aug 27, 2022 - 05:21 PM (IST)

ਭੋਗਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਭੋਗਪੁਰ (ਰਾਣਾ ਭੋਗਪੁਰੀਆ)- ਭੋਗਪੁਰ ਦੇ ਇਕ ਨੌਜਵਾਨ ਮਨਜੀਤ ਸਿੰਘ ਉਰਫ਼ ਜੀਤਾ ਡੌਨ ਪੁੱਤਰ  ਵਿਸਾਖਾ ਸਿੰਘ ਵਾਸੀ ਵਾਰਡ ਨੰਬਰ 11 ਭੋਗਪੁਰ ਦਾ ਨਜ਼ਦੀਕੀ ਪਿੰਡ ਕਾਲੂਬਾਹਰ ਥਾਣਾ ਬੁਲ੍ਹੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਸ਼ਰੇਆਮ ਕਤਲ ਕਰ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਬੀਤੀ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ।

PunjabKesari

ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ ਹੀ ਇਕ ਨੌਜਵਾਨ ਸੂਰਜ ਰਾਣਾ ਪੁੱਤਰ ਸੱਤਪਾਲ ਰਾਣਾ ਨੇ ਆਪਣੇ ਕੁਝ ਸਾਥੀਆਂ ਨਾਲ ਮਨਜੀਤ ਸਿੰਘ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮਨਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮਨਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਜੌਹਲ ਹਸਪਤਾਲ ਭੋਗਪੁਰ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫ਼ਰ ਕਰ ਦਿੱਤਾ। ਬੁਰੀ ਤਰ੍ਹਾਂ ਜ਼ਖ਼ਮੀ ਮਨਜੀਤ ਸਿੰਘ ਦਾ ਖੱਬਾ ਗੁੱਟ ਵੱਢਿਆ ਗਿਆ ਅਤੇ ਬਹੁਤ ਜ਼ਿਆਦਾ ਖ਼ੂਨ ਵਹਿ ਜਾਣ ਕਾਰਨ ਸਿਵਲ ਹਸਪਤਾਲ ਜਲੰਧਰ ਦੇ ਡਾਕਟਰਾਂ ਵੱਲੋਂ ਮਨਜੀਤ ਸਿੰਘ ਨੂੰ ਮ੍ਰਿਤਕ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ: ਲੋਹੀਆਂ ਖ਼ਾਸ ਵਿਖੇ 100 ਸਾਲਾ ਬੀਬੀ ਨੂੰ ਦਫ਼ਨਾਉਣ ਲਈ ਨਹੀਂ ਮਿਲੀ 2 ਗਜ਼ ਜ਼ਮੀਨ, ਵਜ੍ਹਾ ਜਾਣ ਹੋਵੋਗੇ ਹੈਰਾਨ

ਇਸ ਦੀ ਸੂਚਨਾ ਭੋਗਪੁਰ ਪੁਲਸ ਨੂੰ ਦਿੱਤੀ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਵਾਰਦਾਤ ਕਾਰਨ ਹੁਸ਼ਿਆਰਪੁਰ ਅਤੇ ਜਲੰਧਰ ਦੋ ਜ਼ਿਲ੍ਹਿਆਂ ਦੀ ਪੁਲਸ ਨੂੰ ਹੱਥਾ ਪੈਰਾਂ ਦੀ ਪਈ ਹੋਈ ਹੈ। ਇਸ ਘਟਨਾ ਕਾਰਨ ਇਲਾਕੇ ਭਰ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਕੀਤੀ ਦੋਸਤੀ ਦਾ ਭਿਆਨਕ ਅੰਜਾਮ, ਇਕਤਰਫ਼ਾ ਪਿਆਰ 'ਚ ਪ੍ਰੇਮੀ ਨੇ ਕੀਤਾ ਸੀ ਨਰਸ ਦਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News