ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

02/04/2021 11:27:11 PM

ਭੋਗਪੁਰ (ਜ. ਬ.)- ਥਾਣਾ ਭੋਗਪੁਰ ਦੇ ਪਿੰਡ ਕੁਰੇਸ਼ੀਆਂ ਵਿਚ ਇਕ ਵਿਆਹ ਦੇ ਸਬੰਧ ਵਿਚ ਕੱਢੀ ਜਾ ਰਹੀ ਜਾਗੋ ਵਿਚ ਸ਼ਾਮਲ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਕਾਰਨ 1 ਨੌਜਵਾਨ ਗੋਲੀ ਲੱਗ ਗਈ। ਸੂਚਨਾ ਮਿਲਣ ’ਤੇ ਪੁਲਸ ਵੱਲੋਂ ਫਾਇਰਿੰਗ ਕਰਨ ਵਾਲੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

ਭੋਗਪੁਰ ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਹੈ ਕਿ ਥਾਣੇਦਾਰ ਇੰਦਰਜੀਤ ਸਿੰਘ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਕੁਰੇਸ਼ੀਆਂ ਵਿਚ ਤਿੰਨ ਦਿਨ ਪਹਿਲਾਂ ਲਵਦੀਪ ਸਿੰਘ ਉਰਫ਼ ਰਾਜਾ ਪੁੱਤਰ ਬਲਵੀਰ ਸਿੰਘ ਦਾ ਵਿਆਹ ਸੀ। ਵਿਆਹ ਤੋਂ ਇਕ ਦਿਨ ਪਹਿਲਾਂ ਰਾਤ ਦੇ 11 ਵਜੇ ਕਰੀਬ ਜਾਗੋ ਕੱਢੀ ਜਾ ਰਹੀ ਸੀ। ਜਾਗੋ ਸਮਾਗਮ ਵਿਚ ਭਾਰੀ ਗਿਣਤੀ ਵਿਚ ਲੋਕ ਸ਼ਾਮਲ ਸਨ, ਜਿਸ ਵਿਚ 8-10 ਨੌਜਵਾਨ ਸ਼ਰਾਬੀ ਹਾਲਤ ਵਿਚ ਸਨ। ਨੌਜਵਾਨ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। 

ਇਹ ਵੀ ਪੜ੍ਹੋ : ਗਰੁੱਪ ਡਿਸਕਸ਼ਨ ਤੋਂ ਬਾਅਦ ਕਿਸਾਨਾਂ ਲਈ ਨਵਜੋਤ ਸਿੰਘ ਸਿੱਧੂ ਨੇ ਫਿਰ ਕਹੀ ਵੱਡੀ ਗੱਲ

ਇਸੇ ਫਾਇਰਿੰਗ ਦੌਰਾਨ ਸਿਮਰਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਕੁਰੇਸ਼ੀਆਂ ਦੇ ਲੱਤ ਵਿਚ ਇਕ ਗੋਲੀ ਲੱਗ ਗਈ। ਜ਼ਖਮੀ ਸਿਮਰਜੀਤ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਕਿਸੇ ਨੇ ਵੀ ਪੁਲਸ ਨੂੰ ਕੋਈ ਬਿਆਨ ਨਾ ਦਿੱਤਾ। ਪੁਲਸ ਵੱਲੋਂ ਤਿੰਨ ਦਿਨ ਜਾਂਚ ਕੀਤੇ ਜਾਣ ਤੋਂ ਬਾਅਦ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਕਿਹਾ ਹੈ ਕਿ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਵਿਚੋਂ ਇਕ ਨੌਜਵਾਨ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਸਮੇਤ ਬਾਕੀ ਸਾਰੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ- ਵਿਆਹ ਸਮਾਗਮਾਂ ਦੌਰਾਨ ਹੁੰਦੀ ਫਾਇਰਿੰਗ ਨੂੰ ਲੈ ਕੇ ਤੁਸੀਂ ਕੀ ਕਹੋਗੇ, ਕੁਮੈਂਂਟ ਕਰਕੇ ਦਿਓ ਜਵਾਬ


shivani attri

Content Editor

Related News