ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
Friday, Feb 26, 2021 - 01:24 PM (IST)
ਭੋਗਪੁਰ (ਰਾਣਾ ਭੋਗਪੁਰੀਆ)- ਭੋਗਪੁਰ ਨੇੜੇ ਇਕ ਨਿੱਜੀ ਸਕੂਲ ਦੀ ਇਕ ਵਿਦਿਆਰਥਣ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ 12ਵੀਂ ਕਲਾਸ ਦੀ ਵਿਦਿਆਰਥਣ ਸੀ ਅਤੇ ਪੇਪਰ ਦੇਣ ਤੋਂ ਬਾਅਦ ਉਹ ਦੂਜੀ ਮੰਜ਼ਿਲ ਤੋਂ ਡਿੱਗ ਗਈ। ਮ੍ਰਿਤਕ ਕੁੜੀ ਦੀ ਪਛਾਣ ਅਲਪਨਾ ਪੁੱਤਰੀ ਚਰਨਜੀਤ ਸਿੰਘ ਵਾਸੀ ਪਿੰਡ ਬਿਨਪਾਲਕੇ ਵਜੋਂ ਹੋਈ ਹੈ। ਮ੍ਰਿਤਕ ਕੁੜੀ ਦਾ ਪਿਤਾ ਵਿਦੇਸ਼ ਵਿਚ ਰਹਿੰਦਾ ਹਨ ਅਤੇ ਕੁੜੀ ਆਪਣੀ ਮਾਂ ਅਤੇ ਭਰਾ ਨਾਲ ਇਥੇ ਰਹਿੰਦੀ ਸੀ।
ਇਹ ਵੀ ਪੜ੍ਹੋ: ਮਾਣਹਾਨੀ ਮਾਮਲੇ ਨੂੰ ਲੈ ਕੇ ਕੋਰਟ ਪੁੱਜੇ ਮਜੀਠੀਆ ਨੇ ਸੰਜੇ ਸਿੰਘ ’ਤੇ ਕੱਸੇ ਤੰਜ, ਕਹੀਆਂ ਵੱਡੀਆਂ ਗੱਲਾਂ (ਵੀਡੀਓ)
ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰੀ ਹੈ ਪਰ ਮੌਕੇ ਤੋਂ ਖ਼ੂਨ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਹੈ। ਲੜਕੀ ਦੇ ਸਿਰ ਵਿਚ ਡੂੰਘੀ ਸੱਟ ਲੱਗੀ ਸੀ, ਜਿਸ ਤੋਂ ਬਾਅਦ ਉਸ ਨੂੰ ਇਥੋਂ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਇਥੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੋਗਪੁਰ ਪੁਲਸ ਮਾਮਲੇ ਦੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ: ਹਰਪਾਲ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਅਲਪਨਾ ਅੰਗਰੇਜ਼ੀ ਦਾ ਪੇਪਰ ਦੇ ਕੇ ਕਲਾਸ ’ਚੋਂ ਬਾਹਰ ਆਈ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਜ਼ਰ ਘੱਟ ਹੋਣ ਕਰਕੇ ਉਹ ਕਾਫ਼ੀ ਟੈਨਸ਼ਨ ’ਚ ਰਹਿੰਦੀ ਸੀ। ਭੋਗਪੁਰ ਦੇ ਐੱਸ. ਐੱਚ. ਓ. ਮਨਜੀਤ ਸਿੰਘ ਦੇ ਮੁਤਾਬਕ ਸਕੂਲ ’ਚ ਸੀ. ਸੀ. ਟੀ. ਵੀ. ਕੈਮਰੇ ਨਹੀਂ ਸਨ। ਪੁਲਸ ਸੁਸਾਈਡ ਦੇ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ
ਅਲਪਨਾ ਦੇ 19 ਸਾਲਾ ਭਰਾ ਸਾਹਿਬ ਮਹੇ ਵਾਸੀ ਪਿੰਡ ਬਿਨਪਾਲਕੇ ਨੇ ਦੱਸਿਆ ਕਿ ਉਨ੍ਹਾਂ ਦੀ ਰੈਡੀਮੇਟ ਕੱਪੜੇ ਦੀ ਦੁਕਾਨ ਹੈ। ਪਿਤਾ ਚਰਨਜੀਤ ਸਿੰਘ ਦੁਬਈ ’ਚ ਹਨ। ਛੋਟੀ ਭੈਣ ਅਲਪਨਾ 12ਵੀਂ ਜਮਾਤ ’ਚ ਇਕ ਨਿੱਜੀ ਸਕੂਲ ’ਚ ਪੜ੍ਹਦੀ ਸੀ। ਦੁਪਹਿਰ ਕਰੀਬ 12 ਵਜੇ ਉਸ ਨੂੰ ਸਕੂਲ ਦੇ ਪੀ. ਆਰ. ਓ. ਦਾ ਫੋਨ ਆਇਆ ਕਿ ਅਲਪਨਾ ਸਕੂਲ ਦੀ ਛੱਤ ਤੋਂ ਡਿੱਗ ਗਈ ਹੈ। ਉਸ ਨੂੰ ਉਹ ਜਾਪ ਹਸਪਤਾਲ ਲਿਜਾ ਰਹੇ ਹਨ। ਇਸ ਦੇ ਬਾਅਦ ਉਹ ਤੁਰੰਤ ਮਾਂ ਕ੍ਰਿਸ਼ਨਾ ਦੇਵੀ ਨੂੰ ਲੈ ਕੇ ਤੁਰੰਤ ਉਥੇ ਪਹੁੰਚੇ। ਡਾਕਟਰਾਂ ਨੇ ਉਸ ਨੂੰ ਕੈਪੀਟਲ ਹਸਪਤਾਲ ਰੈਫਰ ਕਰ ਦਿੱਤਾ ਸੀ। ਇਥੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਗਈ ਹੈ। ਸਾਹਿਲ ਦਾ ਕਹਿਣਾ ਹੈ ਕਿ ਜੇਕਰ ਕੋਈ ਗੱਲ ਪਤਾ ਲੱਗੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਪੂਰੀ ਘਟਨਾਕ੍ਰਮ ’ਚ ਸਵਾਲ ਇਹ ਹੈ ਕਿ ਵਿਦਿਆਰਥਣ ਦੀ ਐਨਕ ਕਿੱਥੇ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਇਹ ਵੀ ਪੜ੍ਹੋ: ਕਪੂਰਥਲਾ: ਖਾਣਾ ਖਾਣ ਤੋਂ ਬਾਅਦ PTU ਦੇ 40 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ