ਭੋਲਾ ਡਰੱਗ ਮਾਮਲੇ ''ਚ ਹਾਈਕੋਰਟ ਦਾ ਵੱਡਾ ਫੈਸਲਾ
Thursday, Mar 28, 2019 - 06:45 PM (IST)

ਚੰਡੀਗੜ੍ਹ : ਬਹੁ-ਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਭੋਲਾ ਡਰੱਗ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਮਾਮਲੇ ਨਾਲ ਸਬੰਧਿਤ ਗੁਰਮੀਤ ਗਾਬਾ ਤੇ ਗੁਰਮੇਸ਼ ਗਾਬਾ ਦੀ ਸਜ਼ਾ ਨੂੰ ਸਸਪੈਂਡ ਕਰ ਦਿੱਤਾ ਹੈ। ਦੱਸ ਦੇਈਏ ਕਿ ਦੋਹਾਂ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਪਰ ਹਾਈਕੋਰਟ ਵਲੋਂ ਦੋਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਗਈ ਹੈ।