ਭੁਲੱਥ ਪੁਲਸ ਨੇ ਭਗੌੜਾ ਫੜਿਆ

07/15/2017 6:05:01 AM

ਭੁਲੱਥ, (ਰਜਿੰਦਰ)- ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ 'ਚ ਭਗੌੜੇ ਨੌਜਵਾਨ ਨੂੰ ਕਾਬੂ ਕਰਨ ਵਿਚ ਭੁਲੱਥ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਐੱਸ. ਐੱਚ. ਓ. ਭੁਲੱਥ ਅਮਰਨਾਥ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਕੇਸਾਂ 'ਚ ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਵਿੱਢੀ ਮੁਹਿੰਮ ਤਹਿਤ ਥਾਣਾ ਭੁਲੱਥ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਐੱਨ. ਡੀ. ਪੀ. ਐੱਸ. ਐਕਟ ਦੇ ਕੇਸ 'ਚੋਂ ਭਗੌੜੇ ਗੁਰਦੀਪ ਸਿੰਘ ਉਰਫ ਦੀਪਾ ਪੁੱਤਰ ਜਰਨੈਲ ਸਿੰਘ ਵਾਸੀ ਡੋਗਰਾਂਵਾਲ ਥਾਣਾ ਸੁਭਾਨਪੁਰ ਨੂੰ ਉਸ ਦੇ ਪਿੰਡ ਤੋਂ ਗ੍ਰਿਫਤਾਰ ਕੀਤਾ।