ਭੁਲੱਥ ਹਸਪਤਾਲ ’ਚ ਰੱਖੇ ਕੋਰੋਨਾ ਦੇ 4 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ

Friday, Apr 10, 2020 - 05:15 PM (IST)

ਭੁਲੱਥ ਹਸਪਤਾਲ ’ਚ ਰੱਖੇ ਕੋਰੋਨਾ ਦੇ 4 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ

ਭੁਲੱਥ (ਰਜਿੰਦਰ) - ਪੰਜਾਬ ਵਿਚ 'ਕੋਰੋਨਾ ਵਾਇਰਸ' ਦੇ ਵਧ ਰਹੇ ਕੇਸਾਂ ਦਰਮਿਆਨ ਹਲਕਾ ਭੁਲੱਥ ਲਈ ਰਾਹਤ ਭਰੀ ਖਬਰ ਆਈ ਹੈ। ਸਬ ਡਵੀਜ਼ਨ ਹਸਪਤਾਲ ਭੁਲੱਥ ਦੇ ਆਇਸੋਲੇਸ਼ਨ ਵਾਰਡ ਵਿਚ ਦਾਖਲ ਕੋਰੋਨਾ ਵਾਇਰਸ ਦੇ ਚਾਰ ਸ਼ੱਕੀ ਮਰੀਜ਼ਾਂ ਦੀ ਟੈਸਟ ਰਿਪੋਰਟ ਅੱਜ ਨੈਗੇਟਿਵ ਆਈ ਹੈ। ਦੱਸ ਦੇਈਏ ਕਿ ਇਹ ਚਾਰੇ ਵਿਅਕਤੀ ਮੁਸਲਿਮ ਭਾਈਚਾਰੇ ਨਾਲ ਸਬੰਧਤ ਹੋਣ ਦੇ ਨਾਲ-ਨਾਲ ਦਿੱਲੀ ਦੇ ਰਹਿਣ ਵਾਲੇ ਹਨ, ਜੋ ਬੀਤੇ ਦਿਨ ਢਿੱਲਵਾਂ ਇਲਾਕੇ 'ਚ ਪੈਦਲ ਜਾ ਰਹੇ ਸਨ। ਠੀਕਰੀ ਪਹਿਰੇ ਦੀ ਨਾਕਾਬੰਦੀ ਦੌਰਾਨ ਇਨ੍ਹਾਂ ਚਾਰ ਮੁਸਲਿਮ ਭਾਈਚਾਰੇ ਦੇ ਵਿਅਕਤੀਆਂ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਹਰਕਤ 'ਚ ਆਉਂਦੇ ਹੋਏ ਇਨ੍ਹਾਂ ਨੂੰ ਭੁਲੱਥ ਦੇ ਸਰਕਾਰੀ ਹਸਪਤਾਲ ਲਿਆਂਦਾ। ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ। 

ਪੜ੍ਹੋ ਇਹ ਵੀ ਖਬਰ - ਕੋਰੋਨਾ ਵਾਇਰਸ ਦੇ ਕਹਿਰ ਦਾ ਅਸਰ ਮਰਦਾਂ 'ਤੇ ਕਿਉਂ ਹੈ ਜ਼ਿਆਦਾ ? (ਵੀਡੀਓ)

ਪੜ੍ਹੋ ਇਹ ਵੀ ਖਬਰ - ਵੱਡੀ ਲਾਪ੍ਰਵਾਹੀ : ਭਗਤਾਂਵਾਲਾ ਅਨਾਜ ਮੰਡੀ ’ਚ ਤਿਆਰ ਰਿਹਾ ਹੈ ‘ਕੋਰੋਨਾ ਬੰਬ’

ਇਸ ਸਬੰਧੀ ਜਦੋਂ ਸਬ ਡਵੀਜ਼ਨ ਹਸਪਤਾਲ ਭੁਲੱਥ ਦੇ ਸੀਨੀਅਰ ਮੈਡੀਕਲ ਅਫਸਰ ਡਾ. ਦੇਸ ਰਾਜ ਭਾਰਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਪੁਸ਼ਟੀ ਕਰਦਿਆਂ ਦੱਸਿਆ ਕਿ ਭੁਲੱਥ ਹਸਪਤਾਲ ਦੇ ਆਇਸੋਲੇਸ਼ਨ ਵਾਰਡ ਵਿਚ ਦਾਖਲ ਕੀਤੇ ਸ਼ੱਕੀ ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਦਿੱਲੀ ਤੋਂ ਪੰਜਾਬ ਵਿਚ ਆਏ ਸਨ, ਜਿਸ ਕਰਕੇ ਇਨ੍ਹਾਂ ਨੂੰ ਸ਼ੱਕੀ ਸਮਝਿਆ ਗਿਆ ਸੀ। ਸ਼ੱਕ ਇਹ ਸੀ ਕਿ ਹੋ ਸਕਦਾ ਹੈ ਕਿ ਇਹ ਵਿਅਕਤੀ ਦਿੱਲੀ ਵਿਖੇ ਤਬਲੀਗੀ ਜਮਾਤ ਵਾਲੇ ਵਿਅਕਤੀਆਂ ਦੇ ਸੰਪਰਕ ਵਿਚ ਨਾ ਕਿਤੇ ਆਏ ਹੋਣ। ਰਿਪੋਰਟ ਆਉਣ ਤੋਂ ਬਾਅਦ ਇਨ੍ਹਾਂ ਦਾ ਆਇਸੋਲੇਸ਼ਨ ਖਤਮ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ ਖਬਰ - ਜਦੋਂ CM ਦਫਤਰ ਨੂੰ ਕੀਤੇ ਟਵੀਟ ਤੋਂ ਬਾਅਦ ਬਜ਼ੁਰਗ ਔਰਤ ਲਈ ਦਵਾਈ ਲੈ ਪਹੁੰਚੀ ਟਾਂਡਾ ਪੁਲਸ ਦੀ ਟੀਮ

ਪੜ੍ਹੋ ਇਹ ਵੀ ਖਬਰ - ਲਾਕਡਾਊਨ ਦੌਰਾਨ ਮੱਖੂ ਦੇ ਪਿੰਡ ਖਡੂਰ ਦੀ ਗਲੀ ’ਚ ਮਿਲੇ ਪਾਕਿਸਤਾਨੀ ਦਸਤਾਨੇ      

ਉਨ੍ਹਾਂ ਕਿਹਾ ਕਿ ਭੁਲੱਥ ਇਲਾਕੇ ਲਈ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਇਥੇ ਹੁਣ ਤੱਕ ਕੋਰੋਨਾ ਦਾ ਕੋਈ ਸ਼ੱਕੀ ਮਰੀਜ਼ ਵੀ ਨਹੀਂ। ਉਨ੍ਹਾਂ ਕਿਹਾ ਕਿ ਮੇਰੀ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੇ ਘਰਾਂ ਵਿਚ ਰਹਿਣ। ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।


author

rajwinder kaur

Content Editor

Related News