ਇਸ ਵਾਰ ਕਿਸਦੇ ਸਿਰ ਸਜੇਗਾ ਹਲਕਾ ਭੁਲੱਥ ਦਾ ਤਾਜ? ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ
Friday, Feb 18, 2022 - 02:40 PM (IST)
ਜਲੰਧਰ (ਵੈੱਬ ਡੈਸਕ) : ਭੁਲੱਥ ਵਿਧਾਨ ਸਭਾ ਹਲਕਾ 26 'ਤੇ ਸ਼੍ਰੋਮਣੀ ਅਕਾਲੀ ਦਲ ਦਾ ਦਬਦਬਾ ਰਿਹਾ ਹੈ।ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਵਿੱਚ ਤਿੰਨ ਵਾਰ ਅਕਾਲੀ ਦਲ, ਇਕ ਵਾਰ ਕਾਂਗਰਸ ਅਤੇ ਇਕ ਵਾਰ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ।ਦੱਸਣਯੋਗ ਹੈ ਕਿ 2007 ਵਿੱਚ ਕਾਂਗਰਸ ਵੱਲੋਂ ਚੋਣ ਜਿੱਤੇ ਸੁਖਪਾਲ ਸਿੰਘ ਖਹਿਰਾ 2017 ਵਿੱਚ ਆਮ ਆਦਮੀ ਪਾਰਟੀ ਵੱਲੋਂ ਇਹ ਸੀਟ 'ਤੇ ਚੋਣ ਜਿੱਤੇ ਸਨ ਅਤੇ ਇਸ ਵਾਰ ਮੁੜ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਹਨ। ਕਾਨੂੰਨੀ ਪ੍ਰਕਿਰਿਆ ਕਾਰਨ 2017 ਦੀਆਂ ਚੋਣਾਂ ਲੜਨ ਤੋਂ ਅਸਮਰੱਥ ਰਹੀ ਬੀਬੀ ਜਗੀਰ ਕੌਰ ਵੀ ਇਸ ਵਾਰ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਹਨ।
1997
1997 ’ਚ ਵਿਧਾਨ ਸਭਾ ਹਲਕਾ ਭੁੱਲਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ 53168 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ ਸੀ।ਉਨ੍ਹਾਂ ਦੇ ਮੁਕਾਬਲੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ ਸਿਰਫ਼ 25141 ਵੋਟਾਂ ਮਿਲੀਆਂ ਸਨ।
2002
2002 ’ਚ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੇ ਮੁੜ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੂੰ 41937 ਵੋਟਾਂ ਮਿਲੀਆਂ ਸਨ। ਇਸ ਦੌਰਾਨ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ 30559 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2007
2007 ’ਚ ਵਿਧਾਨ ਸਭਾ ਹਲਕਾ ਭੁੱਲਥ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਜਿੱਤ ਪ੍ਰਾਪਤ ਹੋਈ ਸੀ।ਖਹਿਰਾ ਨੂੰ 48072 ਵੋਟਾਂ ਮਿਲੀਆਂ ਸਨ। ਬੀਬੀ ਜਗੀਰ ਕੌਰ 39208 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2012
2012 ’ਚ ਬੀਬੀ ਜਗੀਰ ਕੌਰ ਨੇ ਮੁੜ ਸੁਖਪਾਲ ਖਹਿਰਾ ਨੂੰ ਹਰਾ ਤੀਜੀ ਵਾਰ ਜਿੱਤ ਹਾਸਲ ਕੀਤੀ ਸੀ।ਉਨ੍ਹਾਂ ਨੂੰ 49392 ਵੋਟਾਂ ਮਿਲੀਆਂ ਸਨ ਜਦਕਿ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ 42387 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2017
2017 ’ਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਗਏ ਸੁਖਪਾਲ ਸਿੰਘ ਖਹਿਰਾ ਨੇ ਮੁੜ ਜਿੱਤ ਹਾਸਲ ਕੀਤੀ ਸੀ ਅਤੇ ਅਕਾਲੀ ਦਲ ਦੇ ਉਮੀਦਵਾਰ ਯੁਵਰਾਜ ਭੁਪਿੰਦਰ ਸਿੰਘ ਨੂੰ ਹਰਾਇਆ ਸੀ।ਖਹਿਰਾ ਨੇ 48873 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਯੁਵਰਾਜ ਭੁਪਿੰਦਰ ਸਿੰਘ 40671 ਅਤੇ ਕਾਂਗਰਸ ਦੇ ਉਮੀਦਵਾਰ ਰਣਜੀਤ ਸਿੰਘ ਰਾਣਾ 5923 ਵੋਟਾਂ ਹਾਸਲ ਕਰਕੇ ਹਾਰ ਗਏ ਸਨ।
2022 ਪੰਜਾਬ ਵਿਧਾਨ ਸਭਾ ਚੋਣਾਂ 'ਚ ਭੁਲੱਥ ਤੋਂ ਕਾਂਗਰਸ ਨੇ ਸੁਖਪਾਲ ਸਿੰਘ ਖਹਿਰਾ(ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਖਹਿਰਾ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ) ਨੂੰ, ਆਮ ਆਦਮੀ ਪਾਰਟੀ ਨੇ ਰਣਜੀਤ ਸਿੰਘ ਰਾਣਾ(ਜੋ 2017 ਵਿੱਚ ਕਾਂਗਰਸ ਵੱਲੋਂ ਚੋਣ ਲੜੇ ਅਤੇ ਹਾਰ ਗਏ ਸਨ), ਅਕਾਲੀ ਦਲ ਨੇ ਬੀਬੀ ਜਗੀਰ ਕੌਰ ਅਤੇ ਪੰਜਾਬ ਲੋਕ ਕਾਂਗਰਸ ਨੇ ਅਮਨਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਇਸ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਨੇ ਕੋਈ ਉਮੀਦਵਾਰ ਚੋਣ ਮੈਦਾਨ ’ਚ ਨਹੀਂ ਉਤਾਰਿਆ।
ਇਸ ਹਲਕੇ ’ਚ 2022 ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੀ ਕੁੱਲ ਗਿਣਤੀ 136413 ਹੈ, ਜਿਨ੍ਹਾਂ ’ਚ 67079 ਪੁਰਸ਼, 69333 ਜਨਾਨੀਆਂ ਹਨ ਅਤੇ 1 ਥਰਡ ਜੈਂਡਰ ਵੋਟਰ ਹੈ।