ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Friday, Feb 28, 2025 - 11:01 PM (IST)

ਅੰਮ੍ਰਿਤਸਰ (ਸਰਬਜੀਤ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਆਪਣੇ ਪੰਜਾਬ ਦੌਰੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਇੱਕ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ, ਜਿਸ ਦਾ ਸ਼ੁਕਰਾਨਾ ਕਰਨ ਉਹ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਇਸ ਦੌਰਾਨ ਰਸਤੇ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਪਿਓ-ਪੁੱਤ ਨੇ 2,000 ਰੁਪਏ ਪਿੱਛੇ ਕਰ'ਤਾ ਨੌਜਵਾਨ ਦਾ ਕਤਲ, ਹੁਣ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਉਨ੍ਹਾਂ ਅੱਗੇ ਕਿਹਾ ਕਿ ਡੋਨਾਲਡ ਟਰੰਪ ਅਤੇ ਨਰਿੰਦਰ ਮੋਦੀ ਦੋਵਾਂ ਦੀ ਆਪਸ ਵਿੱਚ ਯਾਰੀ ਹੈ, ਪਰ ਫਿਰ ਵੀ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਹੱਥਾਂ ਦੇ ਵਿੱਚ ਹੱਥਕੜੀਆਂ ਤੇ ਬੇੜੀਆਂ ਲਗਾ ਕੇ ਅੰਮ੍ਰਿਤਸਰ ਏਅਰਪੋਰਟ 'ਤੇ ਭੇਜਿਆ ਗਿਆ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਛੋਟੇ ਦੇਸ਼ਾਂ ਦੇ ਰਾਸ਼ਟਰਪਤੀ ਖੁਦ ਆਪਣੇ ਜਹਾਜ਼ ਭੇਜ ਕੇ ਆਪਣੇ ਨਾਗਰਿਕਾਂ ਨੂੰ ਵਾਪਸ ਲੈ ਕੇ ਆ ਰਹੇ ਹਨ, ਪਰ ਭਾਰਤ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਗਿਆ।
ਇਸ ਦੌਰਾਨ ਗੁਰੂ ਨਗਰੀ ਪਹੁੰਚਣ 'ਤੇ ਭੂਪੇਸ਼ ਬਘੇਲ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਾਇਸ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਹਲਕਾ ਦੱਖਣੀ ਦੇ ਕੌਂਸਲਰਾਂ ਅਤੇ ਹੋਰ ਅਹੁਦੇਦਾਰਾਂ ਨਾਲ ਨਿੱਘਾ ਸੁਆਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਅਹੁਦੇਦਾਰ ਵੀ ਦਿਖਾਈ ਦਿੱਤੇ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੇ ਲਈ ਕਰਵਟ, ਡਿੱਗ ਰਹੇ ਮੋਟੇ-ਮੋਟੇ ਗੜ੍ਹੇ, ਸੜਕਾਂ ਹੋ ਗਈਆਂ ਚਿੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e