'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

Wednesday, Jul 08, 2026 - 01:36 PM (IST)

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਨੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀ ਦਾ ਖੇਡ ਨਹੀਂ ਹੈ। ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ 23 ਜ਼ਿਲ੍ਹਾ ਪ੍ਰਧਾਨ ਰਾਜਾ ਵੜਿੰਗ ਦੇ ਨਾਮ 'ਤੇ ਆਪਣੀ ਸਹਿਮਤੀ ਦੇ ਚੁੱਕੇ ਹਨ। ਇਸ ਲਈ ਹੁਣ ਪ੍ਰਧਾਨਗੀ ਨੂੰ ਲੈ ਕੇ ਕਿਸੇ ਤਰ੍ਹਾਂ ਦੇ ਬਦਲਾਅ ਦੀ ਨਾ ਤਾਂ ਲੋੜ ਹੈ ਅਤੇ ਨਾ ਹੀ ਕੋਈ ਗੁੰਜਾਇਸ਼ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਰਾਜਾ ਵੜਿੰਗ ਦੀ ਅਗਵਾਈ 'ਤੇ ਹਾਈਕਮਾਨ ਦੀ ਮੋਹਰ ਵਜੋਂ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਤਸਵੀਰਾਂ ਅਜੇ ਵੀ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ ਡਿਪੂਆਂ 'ਤੇ...

ਚਰਨਜੀਤ ਸਿੰਘ ਚੰਨੀ ਧੜੇ ਨਾਲ ਸਬੰਧਿਤ ਕਈ ਆਗੂ ਭੂਪੇਸ਼ ਬਘੇਲ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਦੂਰੀ ਬਣਾਈ ਬੈਠੇ ਹਨ। ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਸਮਰਥਕ ਛੇ ਤੋਂ ਸੱਤ ਵਿਧਾਇਕ ਇਨ੍ਹਾਂ ਬੈਠਕਾਂ 'ਚ ਸ਼ਾਮਲ ਨਹੀਂ ਹੋਏ। ਇਸ ਤੋਂ ਇਲਾਵਾ ਚੰਨੀ ਧੜੇ ਦੇ ਕੁੱਝ ਹੋਰ ਆਗੂਆਂ ਨੇ ਵੀ ਮੀਟਿੰਗਾਂ ਤੋਂ ਦੂਰੀ ਬਣਾਈ ਰੱਖੀ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੀ ਨਵੀਂ ਤਾਰੀਖ਼

ਭੂਪੇਸ਼ ਬਘੇਲ ਨੇ ਪਾਰਟੀ ਅੰਦਰ ਅਨੁਸ਼ਾਸਨ ਦਾ ਸੰਦੇਸ਼ ਦਿੰਦਿਆਂ ਇਹ ਵੀ ਕਿਹਾ ਕਿ ਕੋਈ ਵੀ ਨੇਤਾ ਆਪਣੀ 'ਲਕਸ਼ਮਣ ਰੇਖਾ' ਪਾਰ ਨਾ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਆਗੂ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਭੂਪੇਸ਼ ਬਘੇਲ ਦੇ ਇਸ ਸਖ਼ਤ ਰੁਖ਼ ਨੂੰ ਪੰਜਾਬ ਕਾਂਗਰਸ 'ਚ ਚੱਲ ਰਹੇ ਵਿਵਾਦ ਨੂੰ ਠੰਡਾ ਕਰਨ ਅਤੇ ਪਾਰਟੀ 'ਚ ਅਨੁਸ਼ਾਸਨ ਬਣਾਈ ਰੱਖਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਚੰਨੀ ਧੜਾ ਇਸ ਬਿਆਨ ਤੋਂ ਬਾਅਦ ਆਪਣਾ ਰੁਖ਼ ਬਦਲਦਾ ਹੈ ਜਾਂ ਅੰਦਰੂਨੀ ਨਾਰਾਜ਼ਗੀ ਜਾਰੀ ਰਹਿੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News