ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ
Friday, Jul 31, 2026 - 06:27 PM (IST)
ਫ਼ਤਿਹਗੜ੍ਹ ਸਾਹਿਬ : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨਾਂ, ਅਹੁਦੇਦਾਰਾਂ, ਸਥਾਨਕ ਆਗੂਆਂ, ਬਲਾਕ ਪ੍ਰਧਾਨਾਂ, ਮੰਡਲ ਪ੍ਰਧਾਨਾਂ, ਬੂਥ ਪ੍ਰਧਾਨਾਂ ਅਤੇ ਹਜ਼ਾਰਾਂ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦਾ ਬੂਥ ਪੱਧਰ ਦਾ ਵਰਕਰ ਹੈ ਅਤੇ ਜੇਕਰ ਹਰ ਬੂਥ ਮਜ਼ਬੂਤ ਹੋਵੇਗਾ ਤਾਂ ਪਾਰਟੀ ਨੂੰ ਜਿੱਤਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੇ ਵਰਕਰਾਂ ਨੂੰ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ : ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਹੁਣ ਸੂਬੇ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਕਾਂਗਰਸ ਪਾਰਟੀ 'ਤੇ ਲਗਾਤਾਰ ਵਧ ਰਿਹਾ ਹੈ ਅਤੇ ਇਸੇ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਦੇ ਕਾਫ਼ਲੇ ਨਾਲ ਜੁੜ ਰਹੇ ਹਨ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਹਮੇਸ਼ਾ ਕਾਂਗਰਸ ਦੀ ਮਜ਼ਬੂਤ ਧਰਤੀ ਰਹੀ ਹੈ ਅਤੇ ਵਰਕਰਾਂ ਦਾ ਇਹ ਭਾਰੀ ਇਕੱਠ ਪਾਰਟੀ ਦੀ ਮਜ਼ਬੂਤੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਹੋਰ ਵੀ ਵੱਡੀ ਤਾਕਤ ਨਾਲ ਲੋਕਾਂ ਵਿੱਚ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
