ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

Monday, Jul 06, 2026 - 04:14 PM (IST)

ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ ਰਹਿਣਗੇ ਬੇਹੱਦ ਅਹਿਮ

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਚੰਡੀਗੜ੍ਹ ਪਹੁੰਚ ਚੁੱਕੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂਆਂ ਵਲੋਂ ਮੋਹਾਲੀ ਏਅਰਪੋਰਟ 'ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਭੂਪੇਸ਼ ਬਘੇਲ ਭਲਕੇ 11 ਵਜੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕਰਨਗੇ। ਜਿੱਥੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਏਅਰਪੋਰਟ 'ਤੇ ਭੂਪੇਸ਼ ਬਘੇਲ ਦਾ ਸੁਆਗਤ ਕੀਤਾ ਗਿਆ, ਉੱਥੇ ਹੀ ਭੂਪੇਸ਼ ਬਘੇਲ ਦੇ ਸੁਆਗਤ ਲਈ ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨਜ਼ਰ ਨਹੀਂ ਆਏ। ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਭੂਪੇਸ਼ ਬਘੇਲ ਦੇ ਆਉਣ ਤੋਂ ਪਹਿਲਾਂ ਚਰਨਜੀਤ ਚੰਨੀ ਸਣੇ ਕੁੱਝ ਕਾਂਗਰਸੀ ਆਗੂ ਦਿੱਲੀ ਲਈ ਰਵਾਨਾ ਹੋ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ ਵਿਭਾਗ ਦਾ ਵੱਡਾ ਫ਼ੈਸਲਾ

ਦੱਸਿਆ ਜਾ ਰਿਹਾ ਹੈ ਕਿ ਭੂਪੇਸ਼ ਬਘੇਲ ਦਾ ਇਹ ਦੌਰਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਆਪਣੇ ਪੰਜ ਦਿਨਾਂ ਦੇ ਦੌਰੇ ਦੌਰਾਨ ਭੂਪੇਸ਼ ਬਘੇਲ ਪਾਰਟੀ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਜ਼ਿਲ੍ਹਾ ਇਕਾਈਆਂ ਨਾਲ ਮੀਟਿੰਗਾਂ ਕਰਨਗੇ। ਇਸ ਤੋਂ ਇਲਾਵਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਦੌਰੇ ਨੂੰ ਪੰਜਾਬ ਕਾਂਗਰਸ 'ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦੇ ਮੱਦੇਨਜ਼ਰ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ
ਸਿਆਸੀ ਹਲਕਿਆਂ 'ਚ ਚਰਚਾ ਹੈ ਕਿ ਭੂਪੇਸ਼ ਬਘੇਲ ਦੀ ਕੋਸ਼ਿਸ਼ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਾਲੇ ਤਾਲਮੇਲ ਬਣਾਉਣ ਅਤੇ ਸਾਰੇ ਆਗੂਆਂ ਨੂੰ ਇਕਜੁੱਟ ਕਰਕੇ ਚੋਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ 'ਤੇ ਕੇਂਦਰਿਤ ਰਹੇਗੀ। ਮੋਹਾਲੀ ਏਅਰਪੋਰਟ 'ਤੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੇ ਗਏ ਸਵਾਗਤ ਨੂੰ ਵੀ ਪਾਰਟੀ ਏਕਤਾ ਦੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਭੂਪੇਸ਼ ਬਘੇਲ ਦੀਆਂ ਆਉਣ ਵਾਲੀਆਂ ਮੀਟਿੰਗਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਸਿਆਸੀ ਸੰਦੇਸ਼ 'ਤੇ ਟਿਕੀਆਂ ਹੋਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News