ਕੋਰੋਨਾ ਦੌਰਾਨ ਮਨੁੱਖਤਾ ਦੀ ਸੇਵਾ ਕਰਨ ਵਾਲੇ ਭੁਪਿੰਦਰ ਸਿੰਘ ਭੁੱਲਰ ਨੂੰ ਭਾਰਤ ਰਤਨ ਅਵਾਰਡ ਨਾਲ ਕੀਤਾ ਸਨਮਾਨਿਤ
Sunday, Jul 28, 2024 - 05:51 PM (IST)
ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਗੁਰਦੁਆਰਾ ਬੰਗਲਾ ਸਾਹਿਬ ਵਿੱਚ ਚੱਲ ਰਹੇ ਹਸਪਤਾਲ ਦੇ ਚੇਅਰਮੈਨ ਭੁਪਿੰਦਰ ਸਿੰਘ ਭੁੱਲਰ ਨੂੰ ਦਿੱਲੀ ਸਰਕਾਰ ਵਲੋਂ ਕੋਰੋਨਾ ਦੌਰਾਨ ਕੀਤੀ ਗਈ ਮਨੁੱਖਤਾ ਦੀ ਸੇਵਾ ਲਈ ਭਾਰਤ ਰਤਨ ਡਾ. ਏ.ਪੀ.ਜੇ. ਅਬਦੁਲ ਕਲਾਮ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਦਿੱਲੀ ਵਿਧਾਨ ਸਭਾ ਦੇ ਪ੍ਰਧਾਨ ਰਾਮ ਨਿਵਾਸ ਗੋਯਲ ਅਤੇ ਸੰਸਦ ਮੈਂਬਰ ਮਨੋਜ ਕੁਮਾਰ ਵਲੋਂ ਭੁੱਲਰ ਨੂੰ ਅਵਾਰਡ ਦਿੱਤਾ ਗਿਆ। ਜਿਸ ਦੀ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਉਹਨਾਂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਿਸ਼ਤੀ ਹੋਈ ਬੰਦ
ਭੁਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੂਰਵ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਨਾਮ ਨਾਲ ਦਿੱਤਾ ਜਾਣ ਵਾਲਾ ਅਵਾਰਡ ਉਨ੍ਹਾਂ ਨੂੰ ਕੋਰੋਨਾ ਦੌਰਾਨ ਕੀਤੀਆਂ ਸੇਵਾਵਾਂ ਲਈ ਮਿਲਿਆ ਹੈ, ਜਿਸ ਲਈ ਉਨ੍ਹਾਂ ਨੇ ਦਿੱਲੀ ਸਰਕਾਰ, ਖਾਸਕਰ ਡਾ. ਸ਼ਮੀਮ ਏ ਖਾਨ ਦਾ ਧੰਨਵਾਦ ਕੀਤਾ। ਭੁੱਲਰ ਨੇ ਦੱਸਿਆ ਕਿ ਕੋਰੋਨਾ ਦੌਰਾਨ 120 ਇਸਰਾਈਲੀ ਨਾਗਰਿਕ ਭਾਰਤ ਤੋਂ ਇਸਰਾਈਲ ਜਾਂਦੇ ਸਮੇਂ ਦਿੱਲੀ ਹਵਾਈ ਅੱਡੇ 'ਤੇ ਕੋਰੋਨਾ ਗ੍ਰਸਤ ਪਾਏ ਗਏ ਸਨ, ਜਿਸ ਕਰਕੇ ਉਨ੍ਹਾਂ ਨੂੰ ਚਿਕਿਤਸਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬਣਾਏ ਗਏ ਕੋਵਿਡ ਸੈਂਟਰ ਵਿੱਚ ਲਿਆ ਕੇ ਉਨ੍ਹਾਂ ਦੀ ਦੇਖਭਾਲ ਕੀਤੀ ਗਈ, ਜਿਸ ਨਾਲ ਉਨ੍ਹਾਂ ਦੀ ਜਾਨ ਬਚੀ ਸੀ। ਇਸ ਤੋਂ ਇਲਾਵਾ ਚਿਕਿਤਸਾ ਖੇਤਰ ਵਿੱਚ ਕੀਤੀਆਂ ਹੋਰ ਸੇਵਾਵਾਂ ਲਈ ਉਨ੍ਹਾਂ ਦਾ ਨਾਮ ਵਰਲਡ ਬੁਕ ਆਫ ਰਿਕਾਰਡ ਵਿੱਚ ਦਰਜ ਕੀਤਾ ਗਿਆ ਸੀ, ਜਿਸ ਨੂੰ ਆਧਾਰ ਬਣਾਕੇ ਦਿੱਲੀ ਸਰਕਾਰ ਨੇ ਉਨ੍ਹਾਂ ਨੂੰ ਹੁਣ ਭਾਰਤ ਰਤਨ ਅਵਾਰਡ ਦਿੱਤਾ ਹੈ।
ਇਹ ਵੀ ਪੜ੍ਹੋ- ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀਨਾਨਗਰ ਵਿਖੇ ਓਵਰਬ੍ਰਿਜ ਦਾ ਕਰਨਗੇ ਉਦਘਾਟਨ
ਭੁਪਿੰਦਰ ਸਿੰਘ ਭੁੱਲਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਚਿਕਿਤਸਾ ਖੇਤਰ ਵਿੱਚ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸ ਦਾ ਦਾਇਰਾ ਦਿਨ-ਪ੍ਰਤਿਦਿਨ ਵਧਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ, ਤਾਂ ਜੋ ਸੰਗਤ ਦੀ ਪੂਰੀ ਸੇਵਾ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਮਾਤਰ ਅਜਿਹੀ ਸੰਸਥਾ ਸੀ ਜਿਸ ਵੱਲੋਂ ਬਿਨਾ ਭੇਦਭਾਵ ਦੇ ਲੋਕਾਂ ਨੂੰ ਲੰਗਰ, ਸੁੱਕਾ ਰਾਸ਼ਨ, ਦਵਾਈਆਂ, ਆਕਸੀਜਨ ਤੱਕ ਮੁਹੱਈਆ ਕਰਵਾਉਂਦਿਆਂ ਹਜ਼ਾਰਾਂ-ਲੱਖਾਂ ਜਿੰਦਗੀਆਂ ਬਚਾਈਆਂ ਗਈਆਂ ਸਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8