''ਆਪ'' ਦੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਕਾਂਗਰਸ ''ਚ ਸ਼ਾਮਲ

05/02/2019 3:44:23 PM

ਤਰਨ ਤਾਰਨ (ਵਿਜੇ ਅਰੋੜਾ) : ਆਮ ਆਦਮੀ ਪਾਰਟੀ ਦੇ ਜ਼ਿਲਾ ਤਰਨ ਤਾਰਨ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਬਿੱਟੂ ਦਾ ਪਾਰਟੀ ਵਿਚ ਸੁਆਗਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਗਿੱਲ ਡਿੰਪਾਂ ਦੀ ਜਿੱਤ ਯਕੀਨੀ ਹੋਵੇਗੀ।

ਦੱਸ ਦੇਈਏ ਕਿ ਬਿੱਟੂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਸਨ ਅਤੇ ਉਨ੍ਹਾਂ ਨੇ ਲੱਗਭਗ 29000 ਵੋਟਾਂ ਹਾਸਲ ਕੀਤੀਆਂ ਸਨ।


cherry

Content Editor

Related News