ਵੱਡੀ ਖ਼ਬਰ : ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

Friday, Jul 01, 2022 - 05:31 PM (IST)

ਵੱਡੀ ਖ਼ਬਰ : ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ (ਹਾਂਡਾ) : ਮਨੀ ਲਾਂਡਰਿੰਗ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ 'ਚ 'ਮਾਨਸੂਨ' ਦੀ ਧਮਾਕੇਦਾਰ ਐਂਟਰੀ, ਅਜੇ ਪੈਂਦਾ ਰਹੇਗਾ ਮੀਂਹ

ਭੁਪਿੰਦਰ ਸਿੰਘ ਹਨੀ ਵੱਲੋਂ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਤੇ ਹਾਈਕੋਰਟ ਨੇ ਦੋਹਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਬੀਤੇ ਦਿਨ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਦੇ ਖ਼ੁਲਾਸੇ ਪਿੱਛੋਂ 1178 ਕਰੋੜ ਦੇ ਘਪਲੇ ਦੀ ਜਾਂਚ ਸ਼ੁਰੂ, ਜਾਣੋ ਪੂਰਾ ਮਾਮਲਾ

ਅੱਜ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਭੁਪਿੰਦਰ ਸਿੰਘ ਹਨੀ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮਨੀ ਲਾਂਡਰਿੰਗ ਅਤੇ ਗੈਰ ਕਾਨੂੰਨੀ ਮਾਈਨਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News