ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦਾ 6 ਅਪ੍ਰੈਲ ਤੱਕ ਵਧਿਆ ਜੂਡੀਸ਼ੀਅਲ ਰਿਮਾਂਡ
Friday, Mar 25, 2022 - 10:50 AM (IST)
ਜਲੰਧਰ (ਜਤਿੰਦਰ, ਭਾਰਦਵਾਜ)- ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ਵਿਚ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਵੀਰਵਾਰ ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ’ਤੇ ਮੁੜ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੈਸ਼ਨ ਜੱਜ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ 6 ਅਪ੍ਰੈਲ ਤਕ 14 ਦਿਨਾਂ ਦਾ ਹੋਰ ਜੂਡੀਸ਼ੀਅਲ ਰਿਮਾਂਡ ’ਚ ਵਾਧਾ ਕਰਕੇ ਵੀਡੀਓ ਕਾਨਫ਼ਰੰਸਿੰਗ (ਵੀ. ਸੀ.) ’ਤੇ ਪੇਸ਼ ਕਰਨ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਪੰਜਾਬੀ ਗਾਇਕ, ਗੈਂਗਸਟਰ ਲੱਕੀ ਪਟਿਆਲ ਦਾ ਖ਼ਾਸ ਗੁਰਗਾ ਹਥਿਆਰਾਂ ਸਣੇ ਗ੍ਰਿਫ਼ਤਾਰ
ਇਥੇ ਜ਼ਿਕਰਯੋਗ ਹੈ ਕਿ ਈ. ਡੀ. ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ 4 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਈ. ਡੀ. ਦੀ ਟੀਮ ਨੇ ਹਨੀ ਕੋਲੋਂ 12 ਲੱਖ ਦੀ ਘੜੀ, 21 ਲੱਖ ਰੁਪਏ ਕੈਸ਼ ਅਤੇ ਕੀਮਤੀ ਗਹਿਣੇ ਸਮੇਤ ਹੋਰ ਵੀ ਸਾਮਾਨ ਬਰਾਮਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਦਾਅਵੇਦਾਰੀ ਦੀ ਦੌੜ 'ਚ ਨੇ ਇਹ ਚਿਹਰੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ