ਨਕੋਦਰ 'ਚ ਹੋਏ ਕੱਪੜਾ ਵਪਾਰੀ ਦੇ ਕਤਲ ਦੇ ਮਾਮਲੇ 'ਚ ਦੋ ਹੋਰ ਸ਼ੂਟਰ ਗ੍ਰਿਫ਼ਤਾਰ

12/19/2022 1:30:55 PM

ਨਕੋਦਰ- ਨਕੋਦਰ ਵਿਖੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਅਤੇ ਉਨ੍ਹਾਂ ਦੇ ਗਨਮੈਨ ਦੇ ਕਤਲ ਮਾਮਲੇ ਵਿੱਚ ਪੁਲਸ ਦੇ ਹੱਥ ਇੱਕ ਅਤੇ ਕਾਮਯਾਬੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਇਕ ਜੁਆਇੰਟ ਆਪਰੇਸ਼ਨ ਦੌਰਾਨ 2 ਹੋਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਅਤੇ ਜੋਧਪੁਰ ਵਿਚ ਹਿਰਾਸਤ ਵਿੱਚ ਲਿਆ ਗਿਆ ਹੈ। ਏ. ਜੀ. ਟੀ. ਐੱਫ਼., ਬਠਿੰਡਾ ਪੁਲਸ ਅਤੇ ਜਲੰਧਰ ਪੁਲਸ ਨੇ ਸਾਂਝੀ ਕਾਰਵਾਈ ਦੌਰਾਨ ਇਨ੍ਹਾਂ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਇਸ ਕੇਸ ਵਿੱਚ 3 ਸ਼ੂਟਰਾਂ ਦੀ ਪਹਿਲਾਂ ਵੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ 2 ਹੋਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸ਼ੂਟਰਾਂ ਨੇ ਕੱਪੜਾ ਵਪਾਰੀ ਟਿੰਮੀ ਚਾਵਲਾ ਅਤੇ ਉਨ੍ਹਾਂ ਦੇ ਗਨਮੈਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਸ ਦੀ ਸ਼ੂਟਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। 

ਇਹ ਵੀ ਪੜ੍ਹੋ :  ‘ਆਪ’ ਵਿਧਾਇਕਾਂ ਲਈ ਭਾਜਪਾ ਕਰੋੜਾਂ ਦੀ ਬੋਲੀ ਲਾ ਰਹੀ ਪਰ ਕੋਈ ਵਿਕਣ ਨੂੰ ਤਿਆਰ ਨਹੀਂ: ਭਗਵੰਤ ਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri