‘ਆਪ’ ਪੰਜਾਬ ਨੇ ਕੇਂਦਰੀ ਮੰਤਰੀ ਭੂਪਿੰਦਰ ਯਾਦਵ ਦੇ ਸੰਸਦ ’ਚ ਪੰਜਾਬ ’ਤੇ ਦਿੱਤੇ ਬਿਆਨ ਦੀ ਕੀਤੀ ਨਿੰਦਾ

12/09/2023 1:41:19 PM

ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰੀ ਵਾਤਾਵਰਨ ਮੰਤਰੀ ਭੂਪਿੰਦਰ ਯਾਦਵ ਵਲੋਂ ਸੰਸਦ ’ਚ ਪੰਜਾਬ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਸਦ ’ਚ ਪੰਜਾਬ ਨਾਲ ਸਬੰਧਤ ਝੂਠੇ ਤੱਥ ਪੇਸ਼ ਕੀਤੇ ਹਨ। ਉਨ੍ਹਾਂ ਦਾ ਬਿਆਨ ਪੰਜਾਬ ਨੂੰ ਬਦਨਾਮ ਅਤੇ ਅਪਮਾਨ ਕਰਨ ਵਾਲਾ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭੁਪਿੰਦਰ ਯਾਦਵ ਦੇ ਬਿਆਨ ਦੇ ਆਧਾਰ ’ਤੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਨੀਤੀ ਪੰਜਾਬ ਨੂੰ ਕੁੱਝ ਦੇਣ ਦੀ ਨਹੀਂ ਹੈ, ਇਸ ਦੇ ਉਲਟ, ਇਸ ਨੂੰ ਬਦਨਾਮ ਕਰਨਾ ਅਤੇ ਭਲਾ ਬੁਰਾ ਕਹਿਣਾ ਹੈ। ਕੰਗ ਨੇ ਕਿਹਾ ਕਿ ਫਸਲੀ ਵਿਭਿੰਨਤਾ ਪੰਜਾਬ ਦੀ ਲੋੜ ਹੈ। ਇਸ ਨਾਲ ਪੰਜਾਬ ’ਚ ਪਾਣੀ ਅਤੇ ਪਰਾਲੀ ਦੀ ਸਮੱਸਿਆ ਦੋਵੇਂ ਹੀ ਖਤਮ ਹੋ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ਨੂੰ ਗਰੀਨ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਦੇ ਰਾਹ 'ਤੇ ਮਾਨ ਸਰਕਾਰ

ਇਸ ਲਈ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ। ਕੰਗ ਨੇ ਕਿਹਾ ਕਿ ਭੁਪਿੰਦਰ ਯਾਦਵ ਨੇ ਸੰਸਦ ’ਚ ਹਰਿਆਣਾ ਅਤੇ ਪੰਜਾਬ ਦੀ ਤੁਲਨਾ ਕੀਤੀ, ਜਦੋਂ ਕਿ ਪੰਜਾਬ ’ਚ ਹਰਿਆਣਾ ਨਾਲੋਂ ਲਗਭਗ 3 ਗੁਣਾ ਵੱਧ ਰਕਬੇ ਵਿਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ। ਪੰਜਾਬ ’ਚ ਤਕਰੀਬਨ 32 ਲੱਖ ਹੈਕਟੇਅਰ ਰਕਬੇ ’ਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ। ਜਦੋਂ ਕਿ ਹਰਿਆਣਾ ’ਚ ਇਹ 12 ਲੱਖ ਹੈਕਟੇਅਰ ’ਚ ਹੀ ਉਗਾਈ ਜਾਂਦੀ ਹੈ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ 56 ਫੀਸਦੀ ਕਮੀ ਆਈ ਹੈ।

ਇਹ ਵੀ ਪੜ੍ਹੋ : ‘ਆਪ’ ਸਰਕਾਰ ਦਾ ਨਵਾਂ ਕਦਮ, ਪੰਜਾਬ ਦੇ ਲੋਕਾਂ ਨੂੰ ਹੁਣ ਘਰ ਬੈਠਿਆਂ ਮਿਲਣਗੀਆਂ 99% ਨਾਗਰਿਕ ਕੇਂਦਰਿਤ ਸੇਵਾਵਾਂ

ਫਸਲੀ ਵਿਭਿੰਨਤਾ ’ਤੇ ਭੂਪਿੰਦਰ ਯਾਦਵ ਦੇ ਜਵਾਬ ’ਤੇ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਇਸ ਲਈ 2440 ਕਰੋੜ ਰੁਪਏ ਦੇ ਕੇਂਦਰੀ ਫੰਡ ਦਾ ਜ਼ਿਕਰ ਕੀਤਾ, ਜਦਕਿ ਇਕੱਲੇ ਪੰਜਾਬ ਵਿਚ ਹੀ ਇਸ ਸਾਲ ਕਰੀਬ 39000 ਕਰੋੜ ਰੁਪਏ ਦੇ ਝੋਨੇ ਦੀ ਖਰੀਦ ਕੀਤੀ ਗਈ ਹੈ। ਮੰਤਰੀ ਦਾ ਇਹ ਬਿਆਨ ਦੇਸ਼ ਦੇ ਕਿਸਾਨਾਂ ਨਾਲ ਮਜ਼ਾਕ ਹੈ। ਕੰਗ ਨੇ ਕਿਹਾ ਕਿ ਚੌਲ ਪੰਜਾਬ ਦਾ ਭੋਜਨ ਨਹੀਂ ਹੈ, ਫਿਰ ਵੀ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਲਈ ਝੋਨੇ ਦੀ ਕਾਸ਼ਤ ਕਰਦੇ ਹਨ। ਇਸ ਕਾਰਣ ਪੰਜਾਬ ਦੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ। ਕਈ ਥਾਵਾਂ ’ਤੇ ਪਾਣੀ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ।

ਇਹ ਵੀ ਪੜ੍ਹੋ : ਨੌਜਵਾਨਾਂ ਲਈ ਚੰਗੀ ਖ਼ਬਰ, ਇਹ ਸਕੀਮ ਸ਼ੁਰੂ ਕਰਨ ਜਾ ਰਹੀ ਹੈ ਪੰਜਾਬ ਸਰਕਾਰ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News