ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕਰੋੜਾਂ ਦੀ ਜਾਇਦਾਦ ਜ਼ਬਤ
Friday, Sep 27, 2024 - 06:23 PM (IST)
ਲੁਧਿਆਣਾ : ਫੂਡ ਸਪਲਾਈ ਵਿਭਾਗ ਅਤੇ ਟੈਂਡਰ ਘੁਟਾਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਇਸ ਮਾਮਲੇ 'ਚ ਈ. ਡੀ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਮੁਲਜ਼ਮਾਂ ਦੀ 22.78 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ, ਜੋ ਕਿ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਨਾਲ ਜੁੜੀ ਹੋਈ ਹੈ। ਈ. ਡੀ. ਅਨੁਸਾਰ ਉਪਰੋਕਤ ਸਾਰੀਆਂ ਜਾਇਦਾਦਾਂ ਖੁਰਾਕ ਸਪਲਾਈ ਵਿਭਾਗ ਵਿਚ ਹੋਏ 2 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਤੋਂ ਬਣਾਈਆਂ ਗਈਆਂ ਹਨ। ਹਾਲਾਂਕਿ ਇਸ ਮਾਮਲੇ ਵਿਚ ਈ. ਡੀ. ਵੱਲੋਂ ਅੱਗੇ ਦੀ ਜਾਂਚ ਜਾਰੀ ਹੈ, ਜਿਸ ਵਿਚ ਕਈ ਹੋਰ ਲੋਕ ਵੀ ਫਸ ਸਕਦੇ ਹਨ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਨੂੰ ਲੈ ਕੇ ਸਖ਼ਤ ਹੁਕਮ, ਉਮੀਦਵਾਰਾਂ ਲਈ ਜਾਰੀ ਹੋਇਆ ਵੱਡਾ ਫ਼ਰਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8