ਬੀਬਾ ਅੰਮ੍ਰਿਤ ਕੌਰ ਮਲੋਆ ਤਰਨਤਾਰਨ ਹਲਕੇ ਦੀ ਆਜ਼ਾਦ ਉਮੀਦਵਾਰ ਵਜੋਂ ਲੜਨਗੇ ਜ਼ਿਮਣੀ ਚੋਣ
Friday, Aug 22, 2025 - 12:23 PM (IST)

ਤਰਨਤਾਰਨ (ਰਮਨ)- ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤਰਨਤਾਰਨ ਵੱਲ ਕੇਂਦ੍ਰਿਤ ਹੋ ਗਈ ਹੈ। ਹਰ ਕੋਈ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਮੈਦਾਨ 'ਚ ਲੈ ਕੇ ਆ ਰਿਹਾ ਹੈ। ਇਸ ਚੋਣ 'ਚ ਬੀਬਾ ਅੰਮ੍ਰਿਤ ਕੌਰ ਮਲੋਆ ਨੇ ਆਜ਼ਾਦ ਉਮੀਦਵਾਰ ਵਜੋਂ ਮੈਦਾਨ 'ਚ ਉਤਰਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਬੀਬਾ ਅੰਮ੍ਰਿਤ ਕੌਰ ਮਲੋਆ, ਬੇਅੰਤ ਸਿੰਘ (ਜਿਨ੍ਹਾਂ 'ਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦਾ ਦੋਸ਼ ਸੀ) ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਬਿਮਲ ਕੌਰ ਖਾਲਸਾ ਦੀ ਪੁੱਤਰੀ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!
ਇਹ ਚੋਣ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਬੀਤੇ ਦਿਨ ਦੇਹਾਂਤ ਹੋਣ ਕਾਰਨ ਹਲਕੇ ਦੀ ਸੀਟ ਖਾਲੀ ਹੋ ਗਈ ਸੀ। ਹੁਣ ਇਹ ਜ਼ਿਮਣੀ ਚੋਣ "ਹੌਟ ਸੀਟ" ਬਣ ਗਈ ਹੈ ਅਤੇ ਸਾਰੇ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਖੜ੍ਹਾ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕਰਦੇ ਹੋਏ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਦੂਜੇ ਪਾਸੇ, ਭਾਰਤੀ ਜਨਤਾ ਪਾਰਟੀ ਨੇ ਆਪਣੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ, ਪਰ ਰਾਜਨੀਤਿਕ ਗਰਮਾਹਟ ਨੂੰ ਦੇਖਦੇ ਹੋਏ ਅਗਲੇ ਕੁਝ ਦਿਨਾਂ ਵਿੱਚ ਇਹ ਤਸਵੀਰ ਵੀ ਸਾਫ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8