ਕਰਤਾਰਪੁਰ ਲਾਂਘੇ ਨੂੰ ਲੈ ਕੇ ਬੀਬੀ ਬਾਦਲ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

03/07/2019 8:04:14 PM

ਨਵੀਂ ਦਿੱਲੀ (ਏਜੰਸੀ)- ਕਰਤਾਰਪੁਰ ਲਾਂਘੇ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੋਲਦਿਆਂ ਕਿਹਾ ਕਿ ਦੋਹਾਂ ਮੁਲਕਾਂ ਵਿਚਕਾਰ ਪਹਿਲਾਂ ਤੋਂ ਹੀ ਤੈਅ ਮੀਟਿੰਗ 14 ਮਾਰਚ ਨੂੰ ਹੋ ਰਹੀ ਹੈ, ਜਿਸ ਵਿਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਧੰਨਵਾਦੀ ਹਨ, ਕਿਉਂਕਿ ਉਨ੍ਹਾਂ ਨੇ ਸਿੱਖ ਭਾਈਚਾਰੇ ਨਾਲ ਕੀਤੇ ਵਾਅਦੇ ਨੂੰ ਨਿਭਾਇਆ। ਉਨ੍ਹਾਂ ਦੀ ਯੋਜਨਾ ਮੁਤਾਬਕ ਇਹ ਗੱਲਬਾਤ ਅੱਗੇ ਵੀ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘੇ ਦੀ ਰੂਪ-ਰੇਖਾ ਤਿਆਰ ਕਰਨ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਪਹਿਲੀ ਬੈਠਕ 14 ਮਾਰਚ ਨੂੰ ਭਾਰਤੀ ਪੱਖ 'ਚ ਅਟਾਰੀ-ਵਾਹਗਾ ਸਰਹੱਦ 'ਤੇ ਆਯੋਜਿਤ ਕੀਤੀ ਜਾਵੇਗੀ।
ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਹੈ ਕਿ ਭਾਰਤ ਨੇ ਇਹ ਵੀ ਪ੍ਰਸਤਾਵ ਦਿੱਤਾ ਹੈ ਕਿ ਇਸ ਬੈਠਕ ਤੋਂ ਇਲਾਵਾ ਇਸੇ ਦਿਨ ਲਾਂਘੇ ਦੀ ਤਰਤੀਬ ‘ਤੇ ਤਕਨੀਕੀ ਪੱਧਰ ‘ਤੇ ਚਰਚਾ ਹੋਣੀ ਚਾਹੀਦੀ ਹੈ। ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਇਸ ਲਾਂਘੇ ਨੂੰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਸੀ।


Sunny Mehra

Content Editor

Related News