ਬੀਬੀ ਭੱਟੀ ਨੇ ਹਲਕਾ ਬੁਢਲਾਡਾ ਦੇ ਪਿੰਡਾਂ ਤੇ ਸ਼ਹਿਰਾਂ ਲਈ ਵਿੱਤ ਮੰਤਰੀ ਨੂੰ ਸੋਂਪਿਆ ਮੰਗ ਪੱਤਰ
Thursday, Nov 04, 2021 - 07:26 PM (IST)

ਬੁਢਲਾਡਾ(ਮਨਜੀਤ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਸੇਵਾਦਾਰ ਬੀਬੀ ਰਣਜੀਤ ਕੌਰ ਭੱਟੀ ਨੇ ਮੁਲਾਕਾਤ ਕੀਤੀ। ਬੀਬੀ ਭੱਟੀ ਨੇ ਉਨ੍ਹਾਂ ਨੂੰ ਬੁੱਕੇ ਦੇ ਕੇ ਜਿੱਥੇ ਦੀਵਾਲੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ, ਨਾਲ ਹੀ ਹਲਕਾ ਬੁਢਲਾਡਾ ਦੇ 85 ਪਿੰਡਾਂ ਲਈ ਗ੍ਰਾਂਟਾ, ਬੁਢਲਾਡਾ, ਬੋਹਾ ਅਤੇ ਬਰੇਟਾ ਸ਼ਹਿਰਾਂ ਲਈ ਇੱਕ ਮੰਗ ਪੱਤਰ ਵੀ ਦਿੱਤਾ। ਉਨ੍ਹਾਂ ਨਾਲ ਹੀ ਬੁਢਲਾਡਾ ਹਲਕੇ ਦੇ ਪੇਂਡੂ ਕੱਚੇ ਰਸਤਿਆਂ ਨੂੰ ਪੱਕਾ ਕਰਨ ਦੀ ਮੰਗ ਮੁੜ ਤੋਂ ਦੁਹਰਾਈ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬੀਬੀ ਭੱਟੀ ਨੂੰ ਵਿਸ਼ਵਾਸ਼ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣਗੇ। ਇਸ ਮੌਕੇ ਪੰਚਾਇਤ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਸਰਪੰਚ ਚਰਨਜੀਤ ਸਿੰਘ ਗੋਰਖਨਾਥ, ਬਲਾਕ ਬੁਢਲਾਡਾ ਦੇ ਪ੍ਰਧਾਨ ਜਸਵੀਰ ਸਿੰਘ ਚੱਕ ਅਲੀਸ਼ੇਰ, ਪ੍ਰਵੇਸ਼ ਕੁਮਾਰ ਹੈਪੀ ਮਲਹੋਤਰਾ ਵੀ ਮੌਜੂਦ ਸਨ।