ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ''ਚ ਬੀਬੀ ਗੁਰਚਰਨ ਕੌਰ ਦਾ ਕੀਤਾ ਸਨਮਾਨ
Sunday, Jun 01, 2025 - 09:51 AM (IST)

ਅੰਮ੍ਰਿਤਸਰ (ਸਰਬਜੀਤ) : ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕਾਲਜ ਵਿੱਚ ਸੇਵਾਦਾਰ ਦੇ ਅਹੁਦੇ ਉੱਪਰ ਸੇਵਾ ਨਿਭਾਅ ਰਹੇ ਬੀਬੀ ਗੁਰਬਚਨ ਕੌਰ ਨੂੰ ਉਹਨਾਂ ਦੀਆਂ ਚੰਗੀਆਂ ਸੇਵਾਵਾਂ ਕਰਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਇਸ ਦੌਰਾਨ ਕਾਲਜ ਦੇ ਪ੍ਰੋਫੈਸਰ ਡਾ. ਗੁਰਜੰਟ ਸਿੰਘ ਨੇ ਸਟੇਟ ਸਕੱਤਰ ਦੀ ਭੂਮਿਕਾ ਨਿਭਾਉਂਦੇ ਹੋਏ ਕਾਲਜ ਵਿੱਚ ਬੀਬੀ ਗੁਰਬਚਨ ਕੌਰ ਦੇ ਸੇਵਾਕਾਲ ਦੇ ਆਰੰਭ ਤੋਂ ਹੁਣ ਤੱਕ ਦੇ ਸਫਰ ਦੀਆਂ ਵਿਸ਼ੇਸ਼ ਯਾਦਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਬੀਬੀ ਜੀ ਨੇ ਗੁਰੂ ਮਹਾਰਾਜ ਵੱਲੋਂ ਬਖਸ਼ੀ ਹੋਈ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਹੈ। ਇਸ ਦੌਰਾਨ ਡਾ. ਰੁਪਿੰਦਰ ਸਿੰਘ (ਪ੍ਰਿੰਸੀਪਲ ਸ਼ਹੀਦ ਬਾਬਾ ਜੀਵਨ ਸਿੰਘ ਕਾਲਜ ਸਤਲਾਣੀ ਸਾਹਿਬ), ਰਜਿਸਟਰਾਰ ਡਾ. ਜਤਿੰਦਰ ਕੌਰ, ਸੁਪਰਡੈਂਟ ਸ਼ਿਵਰਾਜ ਸਿੰਘ, ਮਨਿੰਦਰ ਮੋਹਨ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਬੀਬੀ ਗੁਰਬਚਨ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪੰਜਾਬ ਤੋਂ ਵੱਡੀ ਖ਼ਬਰ: ਗੁਰੂ ਨਾਨਕ ਦੇਵ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਕੇ ''ਤੇ ਹੋਈ ਮੌਤ
