ਸ੍ਰੀ ਮੁਕਤਸਰ ਸਾਹਿਬ ਦੇ ਮੇਲੇ ''ਚ ਪਹੁੰਚੀ ਬੀਬੀ ਹਰਸਿਮਰਤ ਕੌਰ ਬਾਦਲ, ਹਾਜ਼ਰ ਹੋਈਆਂ ਔਰਤਾਂ ਦਾ ਵਧਾਇਆ ਮਾਣ
Friday, Jan 12, 2024 - 06:31 PM (IST)
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਸ੍ਰੀ ਮੁਕਤਸਰ ਸਾਹਿਬ 'ਚ ਅੱਜ ਤੋਂ ਮਾਘੀ ਦਾ ਮੇਲਾ ਸ਼ੁਰੂ ਹੋ ਰਿਹਾ ਹੈ। ਇਸ ਮੇਲੇ 'ਚ ਘੋੜਿਆਂ ਦੀ ਮੰਡੀ ਦਾ ਵਿਸ਼ੇਸ਼ ਮਹੱਤਵ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਪੁੱਜੇ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਘੋੜਾ ਪਾਲਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਮਾਰਵਾੜੀ ਰੇਸ ਕੋਰਸ ਸਥਾਪਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ
ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਪੰਜਾਬ ਦੇ ਇਤਿਹਾਸ ਵਿੱਚ ਔਰਤਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਦੱਸਿਆ। ਇਸ ਤੋਂ ਇਲਾਵਾ ਬੀਬੀ ਹਰਸਿਮਰਤ ਨੇ ਮੇਲੇ 'ਚ ਹਾਜ਼ਰ ਹੋਈਆਂ ਔਰਤਾਂ ਦਾ ਮਾਣ ਵਧਾਉਂਦਿਆਂ ਕਿਹਾ ਕਿ ਅੱਜ ਬੀਬੀਆਂ ਬੰਦਿਆਂ ਦੇ ਬਰਾਬਰ ਹਨ ਅਤੇ ਨਾ ਹੀ ਬੀਬੀਆਂ ਨੂੰ ਕਿਸੇ ਗੱਲ ਤੋਂ ਨਕਾਰਿਆਂ ਜਾ ਸਕਦਾ ਹੈ। ਉਨ੍ਹਾਂ ਕਿਹਾ ਤੁਸੀਂ ਸਾਰੀਆਂ ਬੀਬੀਆਂ ਘਰ-ਘਰ ਜਾਂ ਕੇ ਬੀਬੀਆਂ ਦੇ ਸਮੂਹ ਨੂੰ ਮਜ਼ਬੂਤ ਕਰੋ, ਕਿਉਂਕਿ ਅੱਜ ਦੀਆਂ ਸਰਕਾਰਾਂ ਲਾਅਰਾ ਲਗਾ ਕੇ, ਝੂਠੇ ਵਾਅਦੇ ਕਰ ਕੇ ਸਾਨੂੰ ਗੁੰਮਰਾਹ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਜਿਵੇਂ ਬੀਬੀਆਂ ਆਪਣੇ ਬੱਚਿਆਂ ਲਈ ਸਭ ਤੋਂ ਵੱਡੀ ਅਧਿਆਪਕ ਅਤੇ ਸਭ ਤੋਂ ਵੱਡੀ ਗੁਰੂ ਹੁੰਦੀ ਹੈ ਅਤੇ ਬੱਚਿਆਂ ਨੂੰ ਸਹੀ ਗਲਤ ਦਾ ਫ਼ਰਕ ਦੱਸਦੀਆਂ ਹਨ, ਇਸੇ ਤਰ੍ਹਾਂ ਬੀਬੀਆਂ ਸਹੀ ਤੇ ਗਤਲ 'ਚ ਫ਼ੈਸਲਾ ਵੀ ਕਰ ਸਕਦੀਆਂ ਹਨ। ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਇਸ ਗੱਲ ਦਾ ਮਾਣ ਹੈ ਕਿ ਇਹ ਬੀਬੀਆਂ ਹੀ ਘਰ 'ਚ ਭੁੱਲੇ ਭਟਕਿਆਂ ਨੂੰ ਸਹੀ ਰਾਹ ਦਿਖਾਉਂਦੀਆਂ ਹਨ ਅਤੇ ਆਪ ਵੀ ਸਹੀ ਅਤੇ ਗਲਤ 'ਚ ਫ਼ਰਕ ਸਮਝਦੀਆਂ ਹਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8