ਬੀਬੀ ਜਗੀਰ ਕੌਰ ਨੇ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਵੇਂ ਤਿਆਰ ਕੀਤੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

Monday, Oct 25, 2021 - 03:22 PM (IST)

ਬੀਬੀ ਜਗੀਰ ਕੌਰ ਨੇ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਵੇਂ ਤਿਆਰ ਕੀਤੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਝਬਾਲ (ਨਰਿੰਦਰ) - ਮਾਝੇ ਦੇ ਇਤਿਹਾਸਕ ਅਸਥਾਨ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਾਰਸੇਵਾ ਵਾਲੇ ਬਾਬਾ ਸੁਬੇਗ ਸਿੰਘ ਜੀ ਗੋਇੰਦਵਾਲ ਸਾਹਿਬ ਵਾਲਿਆ ਅਤੇ ਕਾਰਸੇਵਾ ਵਾਲੇ ਬਾਬਾ ਕਸ਼ਮੀਰਸਿੰਘ ਭੁਰੀ ਵਾਲਿਆ ਵਲੋਂ ਬਣਾਏ ਗਏ ਵੱਖ-ਵੱਖ ਨਵੇਂ ਪ੍ਰਾਜੈਕਟਾਂ ਦਾ ਬੀਬੀ ਜਗੀਰ ਕੌਰ ਵਲੋਂ ਉਦਘਾਟਨ ਕੀਤਾ ਗਿਆ। ਨਵੇਂ ਪ੍ਰਾਜੈਕਟਾਂ ’ਚ ਸੁੱਖ ਆਸਣ ਹਾਲ, ਅਨੰਦ ਕਾਰਜ ਹਾਲ, ਅੰਮ੍ਰਿਤ ਸੰਚਾਰ ਹਾਲ, ਲੰਗਰ ਹਾਲ ਵਿੱਚ ਆਧੁਨਿਕ ਸਟੀਮ ਰਸੋਈ ਅਤੇ ਨਵੇ ਬਾਥਰੂਮਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਤੋਂ ਪਹਿਲਾ ਹੈੱਡ ਗ੍ਰੰਥੀ ਗਿ. ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਅਰਦਾਸ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)

ਇਸ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਗੁਰਧਾਮਾ ਦੀਆਂ ਸੇਵਾਵਾ ਜੋ ਕਾਰਸੇਵਾ ਵਾਲੇ ਬਾਬਿਆਂ ਕੋਲੋ ਕਰਵਾਈਆਂ ਜਾਦੀਆਂ ਹਨ, ਸਭ ਸੰਗਤ ਦੇ ਸਹਿਯੋਗ ਨਾਲ ਕੀਤੀਆਂ ਜਾਂਦੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀੜ ਸਾਹਿਬ ਕੰਪਲੈਕਸ ਵਿਖੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਜਲਦੀ ਢਾਈ ਕਰੋੜ ਦੀ ਲਾਗਤ ਨਾਲ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਜਲਦੀ ਤਰਨ ਤਾਰਨ ਵਿਖੇ ਸਕਿਨ ਹਸਪਤਾਲ ਅਤੇ ਨਾਲ ਹੀ ਮਿਸ਼ਨਰੀ ਕਾਲਜ ਸ਼ੁਰੂ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਬਾਬਾ ਹਸਪਤਾਲ ਜੋ ਤਕਰੀਬਨ ਬੰਦਪਿਆਂ ਹੈ, ਨੂੰ ਜਲਦੀ ਸ਼ਪੈਸ਼ਲਿਸਟ ਡਾਕਟਰ ਰੱਖਕੇ ਮੁੜ ਚਾਲੂ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਿੰਘੂ ਬਾਰਡਰ ’ਤੇ ਵਾਪਰੀ ਲਖਬੀਰ ਸਿੰਘ ਦੇ ਕਤਲ ਵਾਲੀ ਘਟਨਾ ਕੇਂਦਰ ਸਰਕਾਰ ਦੀ ਨਲਾਇਕੀ ਦਾ ਸਿੱਟਾ ਹੈ। ਇਸ ਸਮੇਂ ਮੈਨੇਜਰ ਸਤਨਾਮ ਸਿੰਘ ਰਿਆੜ, ਸ਼੍ਰੋਮਣੀ ਕਮੇਟੀ ਮੈਬਰ ਭਾਈ ਮਨਜੀਤ ਸਿੰਘ, ਮੁਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਬਾਬਾ ਨਿਰਮਲ ਸਿੰਘ ਸੰਧੂ ਤੇ ਕਰਸੇਵਾ ਵਾਲੇ ਬਾਬਾ ਸੁਬੇਗ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਸਨਮਾਨਤ ਕੀਤਾ। ਇਸ ਸਮੇਂ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ,ਬਾਬਾ ਸੁਖਵਿੰਦਰ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਸੋਹਨ ਸਿੰਘ,ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)
 


author

rajwinder kaur

Content Editor

Related News