ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

Thursday, Sep 16, 2021 - 03:31 PM (IST)

ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ ਦੀ ਸੇਵਾ-ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰ ਰਹੀ ਹੈ। ਇਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵੀ ਮੌਜੂਦ ਹੈ, ਜਿਸ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਇਨ੍ਹਾਂ ਅਸਥਾਨਾਂ ਦੀ ਪ੍ਰਬੰਧਕੀ ਸੰਸਥਾ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਵੱਡੀ ਜ਼ਿੰਮੇਵਾਰੀ ਹੈ, ਜਿਸ ’ਤੇ ਅਮੀਰ ਸਿੰਘ ਨੂੰ ਕਾਰਜ ਕਰਨ ਦਾ ਗੁਰੂ ਸਾਹਿਬ ਨੇ ਮੌਕਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ. ਅਮੀਰ ਸਿੰਘ ਗੁਰਦੁਆਰਾ ਸਾਹਿਬਾਨ ਦਾ ਪੰਥਕ ਮਰਯਾਦਾ ਅਨੁਸਾਰ ਪ੍ਰਬੰਧ ਕਰਨ ਦੇ ਨਾਲ-ਨਾਲ ਪਾਕਿਸਤਾਨ ਅੰਦਰ ਵੱਸਦੇ ਘੱਟਗਿਣਤੀ ਸਿੱਖਾਂ ਦੇ ਮਸਲਿਆਂ ਸਬੰਧੀ ਵੀ ਸੰਜੀਦਾ ਪਹੁੰਚ ਅਪਨਾਉਂਦੇ ਰਹਿਣਗੇ ਅਤੇ ਪੂਰੇ ਵਿਸ਼ਵ ਵਿਚ ਵੱਸਦੀਆਂ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸੇਵਾ ਨਿਭਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਵਿਕਾਸ ਸਿੰਘ ਨੂੰ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਹੋਣ ’ਤੇ ਮੁਬਾਰਕਬਾਦ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਲਈ ਕਾਰਜਸ਼ੀਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਦੀ ਰਹੇਗੀ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਸਤਵੰਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ


author

rajwinder kaur

Content Editor

Related News