ਬੀਬੀ ਜਗੀਰ ਕੌਰ ਬਾਦਲਾਂ ਦੇ ਨਕਸ਼ੇ ਕਦਮਾਂ ‘ਤੇ ਨਾ ਚੱਲ ਕੇ ਸਾਡੇ ਸਵਾਲਾਂ ਦੇ ਜਵਾਬ ਦੇਣ : ਹਰਜਿੰਦਰ ਮਾਝੀ

Monday, Oct 18, 2021 - 03:31 PM (IST)

ਬੀਬੀ ਜਗੀਰ ਕੌਰ ਬਾਦਲਾਂ ਦੇ ਨਕਸ਼ੇ ਕਦਮਾਂ ‘ਤੇ ਨਾ ਚੱਲ ਕੇ ਸਾਡੇ ਸਵਾਲਾਂ ਦੇ ਜਵਾਬ ਦੇਣ : ਹਰਜਿੰਦਰ ਮਾਝੀ

ਅੰਮ੍ਰਿਤਸਰ (ਅਨਜਾਣ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਬਾਦਲਾਂ ਦੇ ਨਕਸ਼ੇ ਕਦਮਾਂ ‘ਤੇ ਨਾ ਚੱਲ ਕੇ ਸਾਡੇ ਸਵਾਲਾਂ ਦੇ ਜਵਾਬ ਦੇਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਰਬਾਰ-ਏ-ਖਾਲਸਾ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਮਾਝੀ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੀਬੀ ਜਗੀਰ ਕੌਰ ਨਾਲ ਖੁੱਲ੍ਹੀ ਬਹਿਸ ਕਰਨ ਬਾਰੇ ਮੈਮੋਰੰਡਮ ਦੇਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ 26 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿ. ਹਰਪ੍ਰੀਤ ਸਿੰਘ ਦੀ ਸਰਪ੍ਰਸਤੀ ਹੇਠ ਜਿਹੜੀ ਇਕੱਤਰਤਾ ਕੀਤੀ ਗਈ ਸੀ, ਉਸ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੋਧਾ ਸਾਧ ਤੇ ਉਸਦੇ ਚੇਲੇ ਜੋ ਅਸਲ ਦੋਸ਼ੀ ਸਨ ਨੂੰ ਬਰੀ ਕਰਦਿਆਂ ਇਨਸਾਫ਼ ਮੰਗਣ ਵਾਲਿਆਂ ਨੂੰ ਦੋਸ਼ੀ ਸਾਬਤ ਕਰਦਿਆਂ ਮਾਝੀ ਸਾਜੀ ਵਰਗਿਆਂ ਨੂੰ ਚੈਲੰਜ ਕੀਤਾ ਸੀ। 

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)

ਉਨ੍ਹਾਂ ਕਿਹਾ ਕਿ ਇਸ ਉਪਰੰਤ ਮੈਂ ਬੀਬੀ ਜਗੀਰ ਕੌਰ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ, ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਜਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਿਤੇ ਵੀ ਖੁੱਲ੍ਹੀ ਬਹਿਸ ਕਰਨ ਦਾ ਸੱਦਾ ਦਿੱਤਾ ਸੀ, ਜਿਸਦਾ ਸਮਾਂ 28 ਜੂਨ ਸੀ। ਹੁਣ 18 ਅਕਤੂਬਰ ਹੋ ਗਈ ਹੈ ਪਰ ਬੀਬੀ ਜੀ ਵੱਲੋਂ ਕੋਈ ਜਵਾਬ ਨਹੀਂ ਆਇਆ। ਬੀਬੀ ਜਗੀਰ ਕੌਰ ਜਦੋਂ 29 ਜੂਨ ਨੂੰ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਆਏ ਤਾਂ ਉਸ ਸਮੇਂ ਵੀ ਉਨ੍ਹਾਂ ਨੂੰ ਮੈਂ ਕੁਝ ਸਵਾਲ ਕੀਤੇ ਤਾਂ ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਦਾ ਜਵਾਬ ਲਿਖਤੀ ਰੂਪ ‘ਚ ਦੇਵਾਂਗੀ ਪਰ ਕੋਈ ਜਵਾਬ ਨਹੀਂ ਮਿਲਿਆ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’

ਉਨ੍ਹਾਂ ਕਿਹਾ ਕਿ 2015 ਤੋਂ ਚੱਲਿਆ ਗੁਰੁ ਸਾਹਿਬ ਦੀਆਂ ਬੇਅਦਬੀਆਂ ਦਾ ਸਿਲਸਲਾ ਹੁਣ ਤੱਕ ਵੀ ਜਾਰੀ ਹੈ। ਉਸ ਸਮੇਂ ਮਲੇਰ ਕੋਟਲਾ ‘ਚੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ 35 ਪਾਵਨ ਸਰੂਪ ਤੇ 250 ਪੋਥੀਆਂ ਇਹ ਕਹਿ ਕੇ ਲੈ ਗਏ ਸਨ ਕਿ ਅਸੀਂ ਬਿਰਧ ਸਰੂਪਾਂ ਦੀ ਸੇਵਾ ਕਰਨਾ ਚਾਹੁੰਦੇ ਹਾਂ, ਜਿਸ ‘ਤੇ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਸਤਖ਼ਤ ਸਨ। ਇਹ ਨਹੀਂ ਦਿਖਾਇਆ ਗਿਆ ਕਿ ਇਸ ਪੱਤਰ ਦੀ ਇਜ਼ਾਜਤ ਕਿਸ ਨੇ ਦਿੱਤੀ ਤੇ ਉਹ ਸਰੂਪ ਕਿੱਥੇ ਗਏ। ਉਨ੍ਹਾਂ ਨੇ ਕਿਹਾ ਕਿ ਸੰਗਤਾਂ ਵੱਲੋਂ ਥਾਣੇ ਵਿੱਚ ਐੱਫ.ਆਈ.ਆਰ. ਵੀ ਦਰਜ ਕਰਵਾਈ ਗਈ ਅਤੇ ਅਖ਼ਬਾਰਾਂ ‘ਚ ਖ਼ਬਰਾਂ ਵੀ ਛਪੀਆਂ ਪਰ ਕੋਈ ਕਾਰਵਾਈ ਨਹੀਂ ਹੋਈ।

ਪੜ੍ਹੋ ਇਹ ਵੀ ਖ਼ਬਰ -  ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ

ਉਨ੍ਹਾਂ ਕਿਹਾ ਕਿ ਜਿਵੇਂ ਬਾਦਲਾਂ ਨੇ ਸਾਰੇ ਦੋਸ਼ ਭਾਈ ਉਪਿੰਦਰ ਸਿੰਘ ਤੇ ਜਸਵਿੰਦਰ ਸਿੰਘ ‘ਤੇ ਮੜ੍ਹੇ ਠੀਕ ਓਸੇ ਤਰ੍ਹਾਂ ਬੀਬੀ ਜਗੀਰ ਕੌਰ ਨੇ ਸਾਰੇ ਦੋਸ਼ ਮਾਝੀ ਸਾਜੀ ‘ਤੇ ਮੜ੍ਹ ਦਿੱਤੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਨਕਸ਼ੇ ਕਦਮ ’ਤੇ ਚੱਲਣ ਵਾਲੀ ਬੀਬੀ ਸਾਡੇ ਸਵਾਲਾਂ ਦਾ ਜਵਾਬ ਦੇਵੇ। ਇਸੇ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਮੈਮੋਰੰਡਮ ਸੌਂਪਿਆ ਜਾ ਰਿਹਾ ਹੈ। ਇਸ ਮੌਕੇ ਭਾਈ ਹਰਜੀਤ ਸਿੰਘ ਢਪਾਲੀ ਨੇ ਵੀ ਸੰਬੋਧਨ ਕੀਤਾ।

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)


author

rajwinder kaur

Content Editor

Related News

News Hub