ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਜਿੱਤ ਦੀ ਦਿੱਤੀ ਵਧਾਈ
Tuesday, May 04, 2021 - 11:35 AM (IST)
ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ਅੰਦਰ ਭਾਰੀ ਦਬਾਅ ਹੋਣ ਦੇ ਬਾਵਜੂਦ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ
ਬੀਬੀ ਜਗੀਰ ਕੌਰ ਨੇ ਕਿਹਾ ਕਿ ਆਪਣੇ ਲੋਕਾਂ ਨਾਲ ਖਡ਼੍ਹਨਾ ਅਤੇ ਸਥਾਨਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬਿਹਤਰ ਨਤੀਜੇ ਦਿੰਦਾ ਹੈ। ਅਜਿਹਾ ਮਮਤਾ ਬੈਨਰਜੀ ਨੇ ਸਿੱਧ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਜਨਾਨੀਆਂ ਨੂੰ ਆਪਣੇ ਖਿਤੇ ਦੀ ਬਿਹਤਰੀ ਲਈ ਇਸੇ ਤਰ੍ਹਾਂ ਹੀ ਅੱਗੇ ਵੱਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ