ਅਕਾਲੀ ਦਲ ’ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

Monday, Nov 07, 2022 - 06:36 PM (IST)

ਅਕਾਲੀ ਦਲ ’ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਜਲੰਧਰ/ਭੁਲੱਥ : ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਜਿਹੜੀ ਪਾਰਟੀ ਪਹਿਲਾਂ ਹੀ ਭੰਗ ਹੋਵੇ ਅਤੇ ਜਿਹੜੇ ਆਗੂਆਂ ਨੂੰ ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਕੱਢਿਆ ਹੋਵੇ, ਉਹ ਮੈਨੂੰ ਪਾਰਟੀ ’ਚੋਂ ਨਹੀਂ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਸੰਗਤ ਤੇ ਗੁਰੂ ਨਾਨਕ ਨਾਮ ਲੇਵਾਂ ਸੰਗਤ ਵਿਚ ਵੱਸਦਾ ਹੈ, ਉਹ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਦੇ ਰਹਿਣਗੇ। 

ਇਹ ਵੀ ਪੜ੍ਹੋ : ਨਜ਼ਰਬੰਦ ਕੀਤੇ ਜਾਣ ’ਤੇ ਬੋਲੇ ਅੰਮ੍ਰਿਤਪਾਲ ਸਿੰਘ, ਸੁਧੀਰ ਸੂਰੀ ਦੇ ਕਾਤਲ ਸੰਦੀਪ ਸੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਤਲਖ਼ ਟਿੱਪਣੀ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇਕ ਵਿਅਕਤੀ ਦੀ ਜਗੀਰ ਨਹੀਂ ਹੈ ਅਤੇ ਨਾ ਹੀ ਦੋ ਚਾਰ ਆਗੂ ਮਿਲ ਕੇ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਬੌਖਲਾ ਗਏ ਹਨ, ਇਸੇ ਬੌਖਲਾਹਟ ਵਿਚ ਉਹ ਡਰਾ ਧਮਕਾ ਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹਥਿਆਉਣੀ ਚਾਹੁੰਦੇ ਹਨ। ਅਨੁਸ਼ਾਸਨੀ ਕਮੇਟੀ ਨੂੰ ਮੈਂ ਨਹੀਂ ਮੰਨਦੀ ਹਾਂ ਅਤੇ ਇਹ ਅਨੁਸ਼ਾਸਨੀ ਕਮੇਟੀ ਵੀ ਗੈਰ ਸੰਵਿਧਾਨਕ ਢੰਗ ਨਾਲ ਬਣਾਈ ਗਈ ਹੈ, ਲਿਹਾਜ਼ਾ ਇਹ ਮੈਨੂੰ ਪਾਰਟੀ ’ਚੋਂ ਨਹੀਂ ਕੱਢ ਸਕਦੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਨਾ ਪਾਰਟੀ ਕੋਲ ਮੇਰੇ ਖ਼ਿਲਾਫ਼ ਕੋਈ ਲਿਖਤੀ ਸ਼ਿਕਾਇਤ ਹੈ, ਨਾ ਮੇਰੇ ’ਤੇ ਕੋਈ ਦੋਸ਼ ਹੈ ਅਤੇ ਨਾ ਹੀ ਮੈਂ ਕੋਈ ਅਜਿਹੀ ਕੋਈ ਹਰਕਤ ਕੀਤੀ ਹੈ, ਫਿਰ ਮੈਨੂੰ ਕਿਵੇਂ ਪਾਰਟੀ ’ਚੋਂ ਕੱਢਿਆ ਜਾ ਸਕਦਾ ਹੈ।  

ਇਹ ਵੀ ਪੜ੍ਹੋ : ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਹੋਈ ਵਾਇਰਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News