ਬੀਬੀ ਜਗੀਰ ਕੌਰ ਦੇ ਤਲਖ਼ ਤੇਵਰ ਬਰਕਰਾਰ, SGPC ਦੀਆਂ ਚੋਣਾਂ ਨੂੰ ਲੈ ਕੇ ਕਹੀ ਇਹ ਗੱਲ

Sunday, Nov 06, 2022 - 11:31 PM (IST)

ਬੀਬੀ ਜਗੀਰ ਕੌਰ ਦੇ ਤਲਖ਼ ਤੇਵਰ ਬਰਕਰਾਰ, SGPC ਦੀਆਂ ਚੋਣਾਂ ਨੂੰ ਲੈ ਕੇ ਕਹੀ ਇਹ ਗੱਲ

ਜਲੰਧਰ : ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਦੀ ਚੋਣ ਲੜਨ ਦੀ ਇੱਛਾ ਰੱਖਣ ਵਾਲੀ ਆਗੂ ਬੀਬੀ ਜਗੀਰ ਦੇ ਤਲਖ਼ ਤੇਵਰ ਅਜੇ ਵੀ ਬਰਕਰਾਰ ਹਨ। ਬੀਬੀ ਜਗੀਰ ਕੌਰ ਨੇ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਉਹ ਐੱਸ. ਜੀ. ਪੀ. ਸੀ. ਦਾ ਪੰਥਕ ਰੁਤਬਾ ਬਹਾਲ ਕਰਨਾ ਚਾਹੁੰਦੇ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼, ਸੁਧੀਰ ਸੂਰੀ ਦੇ ਕਤਲ ਮਗਰੋਂ ਇਸ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

PunjabKesari

ਉਨ੍ਹਾਂ ਕਿਹਾ ਕਿ ਜੇਕਰ ਐੱਸ. ਜੀ. ਪੀ. ਸੀ. ’ਚ ਕੋਈ ਸੁਧਾਰ ਨਾ ਕੀਤਾ ਗਿਆ ਤਾਂ ਸਭ ਖ਼ਤਮ ਹੋ ਜਾਵੇਗਾ। ਮੈਂ ਸੁਧਾਰਾਂ ਨੂੰ ਲੈ ਕੇ ਸੁਝਾਅ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮੈਂ ਐੱਸ. ਜੀ. ਪੀ. ਸੀ. ’ਚ ਸੁਧਾਰਾਂ ਨੂੰ ਲੈ ਕੇ ਵਕਾਲਤ ਕਰ ਚੁੱਕੀ ਹਾਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਧਾਨਗੀ ਦੀ ਚੋਣ ਕੋਈ ਵੀ ਲੜ ਸਕਦਾ ਹੈ ਅਤੇ ਉਹ ਵੀ ਇਹ ਚੋਣ ਜ਼ਰੂਰ ਲੜਨਗੇ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Manoj

Content Editor

Related News