ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

Thursday, Nov 26, 2026 - 01:25 PM (IST)

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਬੇਗੋਵਾਲ (ਬੱਬਲਾ)-ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਹੈ, ਅਕਾਲੀ-ਭਾਜਪਾ ਗੱਠਜੋੜ ਹੀ ਪੰਜਾਬ ਨੂੰ ਲੀਹਾਂ 'ਤੇ ਖੜ੍ਹਾ ਕਰੇਗਾ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਗੋਵਾਲ ਵਿਖੇ ਅਕਾਲੀ ਭਾਜਪਾ ਗੱਠਜੋੜ ਹੋਣ ਉਪਰੰਤ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦਾ 22-23 ਸਾਲ ਇਕੱਠ ਰਿਹਾ ਹੈ। ਇਸੇ ਦੌਰਾਨ ਪੰਜਾਬ ਨੇ ਬਹੁਤ ਤਰੱਕੀ ਦਾ ਰਾਹ ਫੜਿਆ ਸੀ ਪਰ ਆਪਸੀ ਕੁਝ ਮਤਭੇਦ ਹੋਣ ਕਰਕੇ ਗੱਠਜੋੜ ਤੋਂ ਦੂਰ ਹੋਣ ਕਰਕੇ ਪੰਜਾਬ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਲੀਹਾਂ ਤੋਂ ਪੰਜਾਬ ਨੂੰ ਲਾਹ ਦਿੱਤਾ ਸੀ।

ਇਹ ਵੀ ਪੜ੍ਹੋ: ਗੁਰਪੁਰਬ ਮੌਕੇ ਦੇਰ ਰਾਤ ਤਕ ਸਟੰਟਬਾਜ਼ੀ ਦਾ ਜਲਵਾ! ਵੀਡੀਓ ਵਾਇਰਲ, ਨਗਰ ਕੀਰਤਨ ਦੌਰਾਨ ਵੀ ਹੁੱਲੜਬਾਜ਼ੀ

ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣ ਨਾਲ ਇਕ ਮਜ਼ਬੂਤ ਸਰਕਾਰ ਬਣੇਗੀ ਕਿਉਂਕਿ ਭਾਜਪਾ ਸੈਂਟਰ ਦੇ 'ਚ ਬੈਠੀ ਹੋਈ ਹੈ ਅਤੇ ਇਹ ਗਠਜੋੜ ਹੋਣ ਨਾਲ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਦੀ ਆਸ ਹੋਈ ਹੈ ਕਿਉਂਕਿ ਦੇਸ਼ ਦੇ ਗ੍ਰਿਹਿ ਮੰਤਰੀ ਅਮ੍ਰਿਤ ਸ਼ਾਹ ਨੇ ਕਿਹਾ ਕਿ ਸੁਰੱਖਿਆ ਕਾਰਨਾ ਕਰਕੇ ਇਹ ਲਾਂਘਾ ਬੰਦ ਕੀਤਾ ਗਿਆ ਸੀ ਪਰ ਜਲਦ ਹੀ ਸੁਰੱਖਿਆ ਦੀ ਸਮੀਖਿਆ ਕਰਨ ਉਪਰੰਤ ਇਸ ਨੂੰ ਮੁੜ ਖੋਲ੍ਹਿਆ ਜਾ ਸਕਦਾ ਹੈ।

ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਅੱਜ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੰਦੇ ਹਾਂ, ਜਿਨ੍ਹਾਂ ਨੇ ਪੰਜਾਬ ਦੇ ਹਿੱਤਾਂ ਨੂੰ ਸੋਚਦੇ ਹੋਏ ਇਹ ਫ਼ੈਸਲਾ ਲਿਆ ਹੈ। ਜਗੀਰ ਕੌਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਅਕਾਲੀ ਅਤੇ ਭਾਜਪਾ ਵਰਕਰਾਂ ਵਿਚ ਮੁੜ ਆਪਸੀ ਰਿਸ਼ਤਾ ਮਜ਼ਬੂਤ ਹੋਵੇਗਾ ਅਤੇ ਇਹ ਰਿਸ਼ਤਾ ਅਗਲੀ ਸਰਕਾਰ ਨੂੰ ਮਜ਼ਬੂਤੀ ਨਾਲ ਲਿਆਏਗਾ। ਇਸ ਸਮੇਂ ਯੁਵਰਾਜ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਲਾਡੀ, ਰਜਨੀਤ ਕੌਰ ਬਾਵਾ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਕਾਰੋਬਾਰੀ ਲੱਕੀ ਠਾਕੁਰ ਦੇ ਕਤਲ ਮਾਮਲੇ 3 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News