ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ਼ ਪੁਲਸ ਪ੍ਰਸ਼ਾਸਨ ਕਰੇ ਕਾਰਵਾਈ : ਬੀਬੀ ਜਗੀਰ ਕੌਰ

Thursday, Dec 31, 2020 - 01:49 AM (IST)

ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ਼ ਪੁਲਸ ਪ੍ਰਸ਼ਾਸਨ ਕਰੇ ਕਾਰਵਾਈ : ਬੀਬੀ ਜਗੀਰ ਕੌਰ

ਅੰਮ੍ਰਿਤਸਰ,(ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕਰ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਹੜੇ ਲੋਕਾਂ ਨੇ ਇਹ ਹਰਕਤ ਕੀਤੀ ਹੈ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪੁੱਜੀ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨਾ ਸ਼ਹੀਦੀ ਸਭਾ ਦੀ ਭਾਵਨਾ ਦੇ ਵਿਰੁੱਧ ਹੈ। ਇਹ ਦਿਹਾੜਾ ਸੰਗਤ ਦੀ ਭਾਵੁਕਤਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਸੰਗਤਾਂ ਵੈਰਾਗ ਦੀ ਭਾਵਨਾ ਵਿਚ ਹੁੰਦੀਆਂ ਹਨ। ਇਸ ਦੌਰਾਨ ਨਾਅਰੇਬਾਜ਼ੀ ਕਰ ਕੇ ਰਾਜਸੀ ਹਿੱਤਾਂ ਦੀ ਪੂਰਤੀ ਕਰਨ ਵਾਲੇ ਲੋਕਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਤਿਕਾਰ ਦਾ ਖਿਆਲ ਰੱਖਣਾ ਚਾਹੀਦਾ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਾਹÄ ਸਥਾਨਕ ਪੁਲਸ ਥਾਣੇ ਅੰਦਰ ਸ਼ਿਕਾਇਤ ਦਰਜ ਕਰਵਾਈ ਗਈ ਹੈ।


author

Deepak Kumar

Content Editor

Related News