ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ

Friday, May 28, 2021 - 04:39 PM (IST)

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ

ਚੰਡੀਗੜ੍ਹ : ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਇਸ ਵਿਚ ਹੋਰ ਸੀਨੀਅਰ ਬੀਬੀਆਂ ਨੂੰ ਸ਼ਾਮਲ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਮਨਪ੍ਰੀਤ ਕੌਰ ਡੌਲੀ ਸਪੁੱਤਰੀ ਸਵ: ਕੈਪਟਨ ਕੰਵਲਜੀਤ ਸਿੰਘ, ਬੀਬੀ ਜਸਵਿੰਦਰ ਕੌਰ ਵਿਜੈ ਨਗਰ ਅੰਮ੍ਰਿਤਸਰ ਅਤੇ ਬੀਬੀ ਮਨਜੀਤ ਕੌਰ ਸਿੱਧੂ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿਚ ਇਸਤਰੀ ਅਕਾਲੀ ਦਲ ਦੇ ਬਾਕੀ ਰਹਿੰਦੇ ਢਾਂਚੇ ਦਾ ਵਿਸਥਾਰ ਵੀ ਕਰ ਦਿੱਤਾ ਜਾਵੇਗਾ।


author

Gurminder Singh

Content Editor

Related News