ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ

10/20/2020 4:09:39 PM

ਚੰਡੀਗੜ੍ਹ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਅੱਜ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਦੀਆਂ ਮਿਹਨਤੀ ਬੀਬੀਆਂ ਨੂੰ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੀਬੀਆਂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿਚ ਬੀਬੀ ਕਿਰਨਜੋਤ ਕੌਰ ਮੈਂਬਰ ਐੱਸ.ਜੀ.ਪੀ.ਸੀ ਅੰਮ੍ਰਿਤਸਰ, ਬੀਬੀ ਫਰਜਾਨਾ ਆਲਮ ਸਾਬਕਾ ਵਿਧਾਇਕ, ਬੀਬੀ ਗੁਰਪ੍ਰੀਤ ਕੌਰ ਸਿਬੀਆ ਲੁਧਿਆਣਾ, ਬੀਬੀ ਬਲਜਿੰਦਰ ਕੌਰ ਖੀਰਨੀਆਂ ਸਮਰਾਲਾ, ਬੀਬੀ ਇੰਦਰਜੀਤ ਕੌਰ ਮਾਨ ਜਲੰਧਰ, ਬੀਬੀ ਸੀਮਾ ਸ਼ਰਮਾ ਪਟਿਆਲਾ, ਬੀਬੀ ਰਾਜਵੰਤ ਕੌਰ ਦਾਦੂਵਾਲ ਜਲੰਧਰ, ਬੀਬੀ ਗੁਰਪ੍ਰੀਤ ਕੌਰ ਵਾਲੀਆ ਜਲੰਧਰ, ਬੀਬੀ ਪੂਨਮ ਅਰੋੜਾ ਲੁਧਿਆਣਾ, ਬੀਬੀ ਵੀਨਾ ਜੈਰਥ ਲੁਧਿਆਣਾ, ਬੀਬੀ ਦਲਜੀਤ ਕੌਰ ਦਾਊਦਪੁਰ ਕਪੂਰਥਲਾ ਅਤੇ ਬੀਬੀ ਦਲਜੀਤ ਕੌਰ ਐਮ.ਸੀ ਬੇਗੋਵਾਲ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਾਕੀ ਜਥੇਬੰਦੀ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।


Gurminder Singh

Content Editor

Related News