ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Friday, Jun 25, 2021 - 06:21 PM (IST)

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ : ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਬਾਕੀ ਰਹਿੰਦੀਆਂ ਜ਼ਿਲ੍ਹਾ ਪ੍ਰਧਾਨਾਂ ਦਾ ਵੀ ਐਲਾਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਪਠਾਨਕੋਟ ਦੀਆਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਬੀ ਰਾਜਬੀਰ ਕੌਰ ਕੰਗ ਨੂੰ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ), ਬੀਬੀ ਰਣਜੀਤ ਕੌਰ ਪਤਨੀ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ (ਸ਼ਹਿਰੀ), ਬੀਬੀ ਵੀਰਪਾਲ ਕੌਰ ਖੋਸਾ ਨੂੰ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ (ਦਿਹਾਤੀ), ਬੀਬੀ ਕਿਰਨ ਸ਼ਰਮਾ ਨੂੰ ਜ਼ਿਲ੍ਹਾ ਪਠਾਨਕੋਟ (ਸ਼ਹਿਰੀ) ਅਤੇ ਬੀਬੀ ਅਨੀਤਾ ਦਾਨੀਆਂ ਮਲਕਪੁਰ ਨੂੰ ਪ੍ਰਧਾਨ ਜ਼ਿਲ੍ਹਾ ਪਠਾਨਕੋਟ (ਦਿਹਾਤੀ) ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਬੀਬੀ ਜਸਵਿੰਦਰ ਕੌਰ ਗਿੱਲ ਰਮਦਾਸ ਅਤੇ ਬੀਬੀ ਕਮਲਜੀਤ ਕੌਰ ਤਹਿਸੀਲਪੁਰਾ ਅੰਮ੍ਰਿਤਸਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਬੀ ਰਣਜੀਤ ਕੌਰ ਰਾਏ ਕਲਾਂ ਅਜਨਾਲਾ ਅਤੇ ਬੀਬੀ ਜਗਦੀਸ਼ ਕੌਰ ਅਜਨਾਲਾ ਨੂੰ ਇਸਤਰੀ ਅਕਾਲੀ ਦਲ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿਚ ਬੀਬੀ ਪਾਲੋ ਕੌਰ ਖੁੰਨਣ ਕਲਾਂ, ਬੀਬੀ ਕਿਰਨਪਾਲ ਕੌਰ ਮਹਾਂਵੱਧਰ, ਬੀਬੀ ਮਨਜੀਤ ਕੌਰ ਪਤਨੀ ਸਮੇਰ ਸਿੰਘ ਸ਼੍ਰੀ ਮੁਕਤਸਰ ਸਾਹਿਬ, ਬੀਬੀ ਸੁਖਦੀਪ ਕੌਰ ਖਿਉਵਾਲੀ, ਬੀਬੀ ਹਰਦੀਪ ਕੌਰ ਪਤਨੀ ਜਸਪਾਲ ਸਿੰਘ ਸ਼੍ਰੀ ਮੁਕਤਸਰ ਸਾਹਿਬ ਅਤੇ ਬੀਬੀ ਮਨਜੀਤ ਕੌਰ ਪਤਨੀ ਸੋਹਣ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਨਾਮ ਸ਼ਾਮਲ ਹਨ।


author

Gurminder Singh

Content Editor

Related News