ਕਾਂਗਰਸ ਨੇ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ : ਬੀਬੀ ਜਗੀਰ ਕੌਰ

Thursday, Apr 04, 2019 - 06:02 PM (IST)

ਕਾਂਗਰਸ ਨੇ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ : ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ (ਸੋਢੀ)— ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਹੂੰਝਾ ਫੇਰ ਜਿੱਤ ਹਾਸਲ ਕਰੇਗਾ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਤੋਂ ਬੁਰੀ ਤਰ੍ਹਾਂ ਦੁਖੀ ਹਨ ਅਤੇ ਸੱਤਾਧਾਰੀ ਪਾਰਟੀ ਤੋਂ ਮੁਖ ਮੋੜ ਰਹੇ ਹਨ। ਕਾਂਗਰਸ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਹ ਵਿਚਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਬੀਤੇ ਦਿਨ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਪਰਮਜੀਤਪੁਰ ਵਿਖੇ ਚੇਅਰਮੈਨ ਬਲਦੇਵ ਸਿੰਘ ਦੀ ਦੇਖ-ਰੇਖ 'ਚ ਆਯੋਜਿਤ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ।
ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸਾਬਕਾ ਖਜ਼ਾਨਾ ਮੰਤਰੀ ਨੇ ਕਿਹਾ ਕਿ ਅੱਜ ਪਰਮਜੀਤਪੁਰ, ਅਮਰਕੋਟ ਅਤੇ ਡੱਲਾ ਵਿਖੇ ਹੋਏ ਚੋਣ ਜਲਸਿਆਂ ਤੋਂ ਸਾਬਤ ਹੋ ਗਿਆ ਹੈ ਕਿ ਹਲਕੇ ਦੇ ਲੋਕ ਵੀ ਪੂਰੇ ਪੰਜਾਬ ਵਾਂਗ ਦੋਬਾਰਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਸ ਸਮੇਂ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਮੈਂਬਰ ਸਿਆਸੀ ਮਾਮਲੇ ਕਮੇਟੀ ਅਕਾਲੀ ਦਲ, ਚੇਅਰਮੈਨ ਗੁਰਜੰਟ ਸਿੰਘ ਸੰਧੂ, ਚੇਅਰਮੈਨ ਬਲਦੇਵ ਸਿੰਘ, ਜਥੇ. ਸੁਖਦੇਵ ਸਿੰਘ, ਰਕੇਸ਼ ਕੁਮਾਰ ਨੀਟੂ, ਮਾ. ਗੁਰਦੇਵ ਸਿੰਘ, ਸੁਰਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਾ. ਪੂਰਨ ਸਿੰਘ, ਕਰਨਜੀਤ ਸਿੰਘ ਆਹਲੀ ਪ੍ਰਧਾਨ, ਜੋਗਾ ਸਿੰਘ ਕਾਲੇਵਾਲ, ਭੁਪਿੰਦਰ ਸਿੰਘ ਖਿੰਡਾ, ਰਾਮ ਸਿੰਘ, ਮਾ. ਬੂਟਾ ਸਿੰਘ, ਅਮਰੀਕ ਸਿੰਘ ਅਮਾਨੀਪੁਰ, ਸੁਖਦੇਵ ਸਿੰਘ ਲਾਡੀ, ਸੁਖਪਾਲਬੀਰ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ, ਸਤਨਾਮ ਸਿੰਘ, ਦਰਸ਼ਨ ਸਿੰਘ, ਹਜਾਰਾ ਸਿੰਘ, ਭਗਤ ਸਿੰਘ ਆਦਿ ਹਾਜ਼ਰ ਸਨ।


author

shivani attri

Content Editor

Related News