ਸ੍ਰੀ ਨਨਕਾਣਾ ਸਾਹਿਬ ਹਮਲੇ ਦੇ ਮਾਮਲੇ 'ਤੇ ਸੁਣੋ ਬੀਬੀ ਜਗੀਰ ਕੌਰ ਦਾ ਬਿਆਨ (ਵੀਡੀਓ)

01/04/2020 6:41:00 PM

ਜਲੰਧਰ/ਕਪੂਰਥਲਾ (ਸੋਨੂੰ,ਰਜਿੰਦਰ)—  ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਰਾ ਸ੍ਰੀ ਨਨਕਾਣਾ ਸਾਹਿਬ 'ਤੇ ਕੱਟੜਪੰਥੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਤੋਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ ਅਤੇ ਅੱਜ ਇਸ ਪਵਿੱਤਰ ਅਸਥਾਨ 'ਤੇ ਅਜਿਹੀ ਹਰਕਤ ਹੋਣੀ ਬੇਹੱਦ ਹੀ ਨਿੰਦਣਯੋਗ ਘਟਨਾ ਹੈ।

ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕਾਂ ਨੇ ਇਸ ਪਵਿੱਤਰ ਸਥਾਨ 'ਤੇ ਪਥਰਾਅ ਕਰਕੇ ਸਾਰੇ ਗੁਰੂ ਨਾਨਕ ਨਾਮਲੇਵਾ ਦੇ ਹਿਰਦੇ ਵਲੂੰਧਰ ਕੇ ਰੱਖੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸਿੱਖਾਂ ਨਾਲ ਹਮਦਰਦੀ ਦਿਖਾਈ ਹੈ ਪਰ ਹੁਣ ਇਸ ਘਟਨਾ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਜਿਹੜਾ ਲਾਂਘਾ ਖੁੱਲ੍ਹਿਆ ਹੈ, ਕਿਤੇ ਉਹ ਵੀ ਸ਼ਰਾਰਤੀ ਅਨਸਰ ਬੰਦ ਨਾ ਕਰਵਾ ਦੇਣ।

ਇਸ ਲਈ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਸਲੇ 'ਚ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਤੇ ਉਹ ਨਾ ਹੋਵੇ ਕਿ ਸਿੱਖ ਭਾਬੜ ਬਣ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸ਼ਾਂਤ ਅਤੇ ਸਹਿਣਸ਼ੀਲਤਾ ਵਾਲੇ ਵੀ ਬੜੇ ਹਨ ਅਤੇ ਜਦੋਂ ਕਿਤੇ ਇਸ ਹੇਠਾਂ ਅੱਗ ਬਾਲੋਗੇ ਤਾਂ ਉਹ ਭਾਬੜ ਵੀ ਬਣ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਰਤ 'ਚ ਅਸੀਂ ਸਾਰੇ ਧਰਮਾਂ ਨੂੰ ਇਕੱਠੇ ਲੈ ਕੇ ਚਲਦੇ ਹਾਂ। ਉਨ੍ਹਾਂ ਕਿਹਾ ਕਿ ਸਾਰੇ ਗੁਰਦੁਆਰਿਆਂ 'ਤੇ ਹਮਲੇ ਕਰਨੇ ਸਿੱਖਾਂ ਨਾਲ ਬਹੁਤ ਵੱਡਾ ਧੱਕਾ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਸਲੇ 'ਚ ਦਖਲ ਦੇ ਕੇ ਸਭ ਕੁਝ ਠੀਕ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਯੂ. ਐੱਨ. ਓ. ਨੂੰ ਵੀ ਇਸ ਦਖਲ ਦੇਣਾ ਚਾਹੀਦਾ ਹੈ ਤਾਂਕਿ ਇਸ 'ਚ ਹੋਰ ਦੁਵਿਧਾ ਪੈਦਾ ਨਾ ਹੋਵੇ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਦੇ ਸੈਂਕੜੇ ਕੱਟਰਪੰਥੀਆਂ ਵੱਲੋਂ ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਦਾ ਘਿਰਾਓ ਕਰਕੇ ਪੱਥਰਬਾਜ਼ੀ ਕੀਤੀ ਗਈ ਸੀ। ਇਸ ਮਸਲੇ 'ਤੇ ਸਰਕਾਰ ਨੇ ਪਾਕਿਸਤਾਨ ਨੂੰ ਸਿੱਖਾਂ ਦੀ ਸੁਰੱਖਿਆ ਲਈ ਉਚਿਤ ਕਦਮ ਚੁੱਕਣ ਦੀ ਗੱਲ ਕਹੀ ਹੈ।


shivani attri

Content Editor

Related News