2022 ਦੀਆਂ ਚੋਣਾਂ ''ਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ: ਜਗੀਰ ਕੌਰ

Friday, Jun 19, 2020 - 12:33 PM (IST)

2022 ਦੀਆਂ ਚੋਣਾਂ ''ਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ: ਜਗੀਰ ਕੌਰ

ਫਗਵਾੜਾ (ਜਲੋਟਾ)— ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਦੋਆਬੇ ਦੀ ਸਿਰਕੱਢ ਲੀਡਰ ਬੀਬੀ ਜਗੀਰ ਕੌਰ ਨੂੰ ਤੀਜੀ ਵਾਰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਥਾਪੇ ਜਾਣ ਅਤੇ ਯੂਥ ਅਕਾਲੀ ਦਲ ਕਪੂਰਥਲਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਸ਼ਹਿਰੀ ਅਤੇ ਫਗਵਾੜਾ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਰਣਜੀਤ ਸਿੰਘ ਖੋਜੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਨੇ ਬੀਬੀ ਜਗੀਰ ਕੌਰ ਨੂੰ ਉਚੇਚੇ ਤੌਰ 'ਤੇ ਮਿਲ ਕੇ ਉਨ੍ਹਾਂ ਪਾਸੋਂ ਅਸ਼ੀਰਵਾਦ ਲਿਆ।

ਇਹ ਵੀ ਪੜ੍ਹੋ: ਸ਼ਹੀਦ ਮਨਦੀਪ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ ਰੋਇਆ ਸਾਰਾ ਪਿੰਡ (ਤਸਵੀਰਾਂ)

ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸਲ 'ਚ ਕਾਂਗਰਸ ਦਾ ਲੋਕ ਵਿਰੋਧੀ ਅਤੇ ਪੰਜਾਬ ਹਿਤੈਸ਼ੀ ਹੋਣ ਦੇ ਦਾਅਵੇ ਦੀ ਪੋਲ ਸਾਢੇ ਤਿੰਨ ਸਾਲ 'ਚ ਹੀ ਖੁੱਲ ਗਈ ਹੈ ਅਤੇ ਲੋਕ ਹੁਣ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੇ ਹਨ। ਲੋਕ ਅੱਜ ਅਕਾਲੀ ਦਲ ਦੇ ਬਾਬਾ ਬੋਹੜ ਸ.ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੂੰ ਚੇਤੇ ਕਰ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਂਗਰਸ ਤਾਂ ਅਜਿਹੀ ਜਮਾਤ ਹੈ, ਜਿਸ ਨੇ ਕੋਰੋਨਾ ਵਰਗੀ ਭੈੜੀ ਬੀਮਾਰੀ 'ਚ ਵੀ ਲੋਕਾਂ ਨਾਲ ਰਾਹਤ ਦੇ ਨਾਂ ਦੇ ਠੱਗੀ ਤੋਂ ਗੁਰੇਜ਼ ਨਹੀਂ ਕੀਤਾ।

ਇਹ ਵੀ ਪੜ੍ਹੋ: ਜਲੰਧਰ ''ਚ ''ਕੋਰੋਨਾ'' ਦਾ ਕਹਿਰ ਜਾਰੀ, ਮੌਤ ਤੋਂ ਬਾਅਦ ਇਕ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ

ਜ਼ਰੂਰਤਮੰਦ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਕੇ ਉਨ੍ਹਾਂ ਨੂੰ ਆਰਥਿਕ ਕੰਗਾਲੀ ਵਿਚ ਭੁੱਖੇ ਰਹਿਣ ਲਈ ਮਜਬੂਰ ਕੀਤਾ। ਬੀਜ ਘੋਟਾਲਾ, ਸਰਾਬ ਘੋਟਾਲਾ ਕਰਕੇ ਪੰਜਾਬ ਦੇ ਹਿੱਤਾ ਨਾਲ ਧੋਖਾ ਕੀਤਾ ਅਤੇ ਆਪਣੀਆ ਜੇਬਾ ਭਰੀਆ ਹਨ। ਜਿਸ ਦਾ ਬਦਲਾ ਲੋਕ 2022 ਦੀਆਂ ਚੋਣਾਂ ਅਤੇ ਉਸ ਤੋਂ ਪਹਿਲਾ ਹੋਣ ਵਾਲੀਆਂ ਲੋਕਲ ਬਾਡੀ ਚੋਣਾ ਵਿਚ ਲੈਣਗੇ। 2022 ਦੀਆਂ ਚੋਣਾਂ ਵਿਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਸ.ਰਣਜੀਤ ਸਿੰਘ ਖੁਰਾਣਾ ਅਤੇ ਖੋਜੇਵਾਲ ਨੇ ਕਿਹਾ ਕਿ ਬੀਬੀ ਜੀ ਅਕਾਲੀ ਦਲ ਦੇ ਇੱਕ ਮਜ਼ਬੂਤ ਥੰਮ੍ਹ ਹਨ ਅਤੇ ਇਨ੍ਹਾਂ ਦੀ ਯੋਗ ਅਗਵਾਈ ਵਿਚ ਅਕਾਲੀ ਦਲ ਮਜ਼ਬੂਤੀ ਨਾਲ ਉੱਭਰ ਕੇ ਸਾਹਮਣੇ ਆਵੇਗਾ ਅਤੇ 2022 'ਚ ਫਿਰ ਅਕਾਲੀ ਦਲ ਭਾਜਪਾ ਦੀ ਸਰਕਾਰ ਬਣੇਗੀ।

ਇਹ ਵੀ ਪੜ੍ਹੋ: ਹਸਪਤਾਲ ਦੇ ਗ਼ੁਸਲਖ਼ਾਨੇ 'ਚੋਂ ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀ-ਮੁੰਡਾ, ਸੱਚਾਈ ਨਿਕਲੀ ਕੁਝ ਹੋਰ


author

shivani attri

Content Editor

Related News