ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਬੀਬੀ ਜਗੀਰ ਕੌਰ

Thursday, Dec 03, 2020 - 10:45 AM (IST)

ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਬੀਬੀ ਜਗੀਰ ਕੌਰ

ਫਤਿਹਗੜ੍ਹ ਸਾਹਿਬ (ਬਖਸ਼ੀ, ਜਗਦੇਵ) : ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਸੇਵਾ ’ਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਗੱਲ ਫਤਿਹਗੜ੍ਹ ਸਾਹਿਬ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਭੱਟੀ ਅਤੇ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਵੱਲੋਂ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ ’ਤੇ ਬੀਬੀ ਜਗੀਰ ਕੌਰ ਨੇ ਕਹੀ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਹੈ, ਉਹ ਉਸ ’ਤੇ ਖਰੇ ਉਤਰਨਗੇ। ਉਪਰੰਤ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਦਾ ਸਿੱਖ ਜਗਤ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਸਾਡੇ ਲਈ ਮਾਣ ਵਾਲੀ ਗੱਲ ਹੈ, ਜਿਸ ਤੋਂ ਸਿੱਖ ਸੰਗਤ ਨੂੰ ਵਧੇਰੇ ਆਸਾਂ ਹਨ।


author

Babita

Content Editor

Related News