ਸਿੱਖ ਸੰਗਤਾਂ ਭਰਮ-ਭੁਲੇਖੇ ਪਾਉਣ ਵਾਲੇ ਮੌਕਾਪ੍ਰਸਤ ਆਗੂਆਂ ਕੋਲੋਂ ਚੌਕਸ ਰਹਿਣ : ਬੀਬੀ ਜਗੀਰ ਕੌਰ

Wednesday, Jun 07, 2023 - 10:23 PM (IST)

ਸਿੱਖ ਸੰਗਤਾਂ ਭਰਮ-ਭੁਲੇਖੇ ਪਾਉਣ ਵਾਲੇ ਮੌਕਾਪ੍ਰਸਤ ਆਗੂਆਂ ਕੋਲੋਂ ਚੌਕਸ ਰਹਿਣ : ਬੀਬੀ ਜਗੀਰ ਕੌਰ

ਕਪੂਰਥਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਸੋਚ, ਸਿਧਾਂਤ ਅਤੇ ਸਿੱਖ ਰਹਿਤ ਮਰਿਆਦਾ ਵਿੱਚ ਪਰਪੱਕ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਕੋਈ ਵੀ ਅੰਮ੍ਰਿਤਧਾਰੀ ਸਿੱਖ ਸ਼੍ਰੋਮਣੀ ਅਕਾਲੀ ਪੰਥ ਦਾ ਮੈਂਬਰ ਬਣ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਸਿੱਖ ਸੰਸਥਾਵਾਂ ਵਿੱਚ ਸੁਧਾਰ ਦੇ ਹੱਕ ਵਿੱਚ ਨਹੀਂ ਹਨ, ਸਿਰਫ ਕਬਜ਼ਾ ਜਮ੍ਹਾ ਕੇ ਰੱਖਣਾ ਚਾਹੁੰਦੇ ਹਨ, ਉਹੀ ਸਿੱਖ ਸੰਗਤ ਵਿੱਚ ਭਰਮ ਪੈਦਾ ਕਰ ਰਹੇ ਹਨ, ਜਦ ਕਿ ਸਿੱਖ ਸੰਗਤਾਂ ਅਜਿਹੀ ਝੂਠੀ ਬਿਆਨਬਾਜ਼ੀ ਕਰਨ ਵਾਲਿਆਂ ਦੇ ਇਰਾਦੇ ਚੰਗੀ ਤਰ੍ਹਾਂ ਜਾਣਦੀਆਂ ਹਨ।

ਇਹ ਵੀ ਪੜ੍ਹੋ : ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਐਕਵਾਇਰ ਕੀਤੀ ਜ਼ਮੀਨ ਛੁਡਵਾਉਣ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ

ਉਨ੍ਹਾਂ ਕਿਹਾ ਕਿ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਇੰਨੇ ਸੀਨੀਅਰ ਅਤੇ ਸੁਲਝੇ ਹੋਏ ਆਗੂ ਹੋਣ ਦੇ ਬਾਵਜੂਦ ਜਾਣਬੁੱਝ ਕੇ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਿਕ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਦ ਕਿ ਉਨ੍ਹਾਂ ਨੇ ਬਰਾਬਰਤਾ ਦੀ ਗੱਲ ਕੀਤੀ ਹੈ, ਜਿਹੜੀ ਕਿ ਸਿੱਖੀ ਦਾ ਮੂਲ ਸਿਧਾਂਤ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਕ ਖ਼ਾਸ ਰਾਜਨੀਤਿਕ ਪਾਰਟੀ ਨਾਲ ਆਪਣੇ ਸਬੰਧ ਬਣਾਉਣ ਲਈ ਤਰਲੋਮੱਛੀ ਹੋ ਰਹੇ ਆਗੂ ਹੁਣ ਬਿਨਾਂ ਵਜ੍ਹਾ ਉਨ੍ਹਾਂ ਦਾ ਨਾਂ ਇਸ ਖ਼ਾਸ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ। 

ਇਹ ਵੀ ਪੜ੍ਹੋ : ਅਡਾਨੀ ਨੇ ਗੁਆਇਆ ਰੁਤਬਾ ਮੁੜ ਕੀਤਾ ਹਾਸਲ, ਬਣੇ ਏਸ਼ੀਆ ਦੇ ਦੂਸਰੇ ਸਭ ਤੋਂ ਅਮੀਰ ਵਿਅਕਤੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਤਾਂ ਇਕ ਹੀ ਟੀਚਾ ਹੈ ਕਿ ਗੁਰੂ ਘਰ ਵਿੱਚ "ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੌ" ਦੇ ਵਾਕ ਅਨੁਸਾਰ ਸਾਡੀ ਧਾਰਮਿਕ ਸੰਸਥਾ ਸ਼੍ਰੋਮਣੀ ਅਕਾਲੀ ਪੰਥ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਅਤੇ ਉਸ ਦੀ ਮਹਾਨਤਾ ਨੂੰ ਸਮਝਣ ਵਾਲਾ ਕੋਈ ਵੀ ਯੋਗ ਸਿੱਖ, ਸਿੱਖ ਸੰਸਥਾਵਾਂ ਨਾਲ ਸਬੰਧਤ ਨੁਮਾਇੰਦੇ ਜੋ ਸਤਿਕਾਰਯੋਗ ਸਿੱਖੀ ਫਲਸਫੇ ਦੀ ਸਮਝ ਰੱਖਦੇ ਹੋਣ, ਸਿੱਖ ਪੰਥ ਦਾ ਹਿੱਸਾ ਬਣ ਕੇ ਗੁਰੂਧਾਮਾਂ ਦੀ ਸੇਵਾ-ਸੰਭਾਲ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪਸ਼ੂਆਂ ਦੇ ਵੀ ਹੁੰਦੇ ਹਨ ਇਹ ਲੈਬਾਰਟਰੀ ਟੈਸਟ, ਵੈਟਰਨਰੀ ਡਾਕਟਰ ਤੋਂ ਜਾਣੋ ਅਹਿਮ ਤੇ ਰੌਚਕ ਜਾਣਕਾਰੀ (ਵੀਡੀਓ)

ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਇਕ ਫਿਰ ਵੀ ਦੁਬਾਰਾ ਬੇਨਤੀ ਕਰਦੇ ਹਨ ਕਿ ਕੋਈ ਵੀ ਸਿੱਖ ਕਿਸੇ ਵੀ ਸਿੱਖ ਸੰਸਥਾ ਨਾਲ ਜੁੜਿਆ ਹੋਵੇ, ਉਹ ਸਿੱਖੀ ਸੋਚ ਰੱਖਣ ਵਾਲਾ ਕਿਸੇ ਵੀ ਰਾਜਸੀ ਧਿਰ ਨਾਲ ਸਬੰਧ ਰੱਖਦਾ ਹੋਵੇ, ਉਹ ਬਤੌਰ ਗੁਰੂ ਸਾਹਿਬ ਜੀ ਦਾ ਸੇਵਾਦਾਰ ਬਣ ਕੇ ਸੇਵਾ ਵਿੱਚ ਹਿੱਸਾ ਪਾ ਸਕਦਾ ਹੈ ਅਤੇ ਉਹ ਨਵੀਂ ਬਣੀ ਧਾਰਮਿਕ ਸੰਸਥਾ ਸ਼੍ਰੋਮਣੀ ਅਕਾਲੀ ਪੰਥ ਵਿੱਚ ਆਪਣੀ ਸ਼ਮੂਲੀਅਤ ਕਰ ਸਕਦਾ ਹੈ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਬਰਾਬਰਤਾ ਤੇ ਸਰਬੱਤ ਦੇ ਭਲੇ ਦੇ ਫਲਸਫੇ ਨੂੰ ਬਚਾਉਣ ਤੇ ਸਿੱਖੀ ਅਤੇ ਸਿੱਖ ਮਰਿਆਦਾ ਦੀ ਪਹਿਰੇਦਾਰੀ ਕਰ ਸਕਦਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News