ਬੀਬੀ ਜਗੀਰ ਕੌਰ ਦੀ ਧੀ ਦੇ ਕਤਲ ਮਾਮਲੇ 'ਚ ਅਦਾਲਤ ਦਾ ਫੈਸਲਾ ਸੁਰੱਖਿਅਤ

Friday, Oct 26, 2018 - 04:34 PM (IST)

ਬੀਬੀ ਜਗੀਰ ਕੌਰ ਦੀ ਧੀ ਦੇ ਕਤਲ ਮਾਮਲੇ 'ਚ ਅਦਾਲਤ ਦਾ ਫੈਸਲਾ ਸੁਰੱਖਿਅਤ

ਚੰਡੀਗੜ੍ਹ (ਰਿਸ਼ੂ) : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਧੀ ਦੇ ਕਤਲ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ ਹੈ। ਬੀਬੀ ਜਗੀਰ ਕੌਰ 'ਤੇ ਆਪਣੀ ਧੀ ਕਮਲਜੀਤ ਦੇ ਕਤਲ ਦੀ ਸਾਜਿਸ਼ ਰਚਣ ਦਾ ਦੋਸ਼ ਹੈ।

ਜਾਣੋ ਕੀ ਹੈ ਪੁਰਾ ਮਾਮਲਾ
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਧੀ ਦੀ 20 ਅਪ੍ਰੈਲ, 2000 ਨੂੰ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ। ਅਗਲੇ ਦਿਨ ਬੀਬੀ ਦੇ ਜੱਦੀ ਪਿੰਡ 'ਚ ਹਰਪ੍ਰੀਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਪਰ ਕੁਝ ਦਿਨਾਂ ਬਾਅਦ ਬੇਗੋਵਾਲ ਦੇ ਇਕ ਨੌਜਵਾਨ ਨੇ ਦਾਅਵਾ ਕੀਤਾ ਕਿ ਉਹ ਹਰਪ੍ਰੀਤ ਦਾ ਪਤੀ ਹੈ ਅਤੇ ਹਰਪ੍ਰੀਤ ਗਰਭਵਤੀ ਸੀ। 27 ਅਪ੍ਰੈਲ ਨੂੰ ਉਕਤ ਨੌਜਵਾਨ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ। ਹਾਈਕੋਰਟ ਨੇ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਸਨ। ਪਟਿਆਲਾ ਦੀ ਸੀ. ਬੀ. ਆਈ. ਅਦਾਲਤ ਨੇ ਮਾਰਚ, 2012 'ਚ ਬੀਬੀ ਜਗੀਰ ਕੌਰ  ਨੂੰ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਸ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਫਿਲਹਾਲ ਅਦਾਲਤ ਵਲੋਂ ਬੀਬੀ ਦੀ ਸਜ਼ਾ 'ਤੇ ਰੋਕ ਲਾਈ ਹੋਈ ਹੈ।


Related News