ਬੀਬੀ ਜਗੀਰ ਕੌਰ ਵੱਲੋਂ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨ ਬੀਬੀਆਂ ਦਾ ਐਲਾਨ

Tuesday, Aug 11, 2020 - 01:28 PM (IST)

ਬੀਬੀ ਜਗੀਰ ਕੌਰ ਵੱਲੋਂ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨ ਬੀਬੀਆਂ ਦਾ ਐਲਾਨ

ਚੰਡੀਗੜ੍ਹ : ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਵਿੰਗ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਸੀਨੀਅਰ ਬੀਬੀ ਆਗੂਆਂ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿਚ ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਐੱਸ.ਜੀ.ਪੀ.ਸੀ, ਬੀਬੀ ਸ਼ਿਵਦੇਵ ਕੌਰ ਨਾਭਾ, ਬੀਬੀ ਪੁਸ਼ਪਿੰਦਰ ਕੌਰ ਮਜਬੂਰ ਦੀਨਾ ਨਗਰ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਬੀਬੀ ਸੁਰਿੰਦਰ ਕੌਰ ਦਿਆਲ ਲੁਧਿਆਣਾ ਸ਼ਾਮਲ ਹਨ।

ਇਸ ਤੋਂ ਇਲਾਵਾ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐੱਸ.ਜੀ.ਪੀ.ਸੀ, ਬੀਬੀ ਮੰਜੂ ਕੁਰੈਸ਼ੀ ਪਟਿਆਲਾ, ਬੀਬੀ ਸਤਵੰਤ ਕੌਰ ਜੌਹਲ, ਬੀਬੀ ਮਨਦੀਪ ਕੌਰ ਸੰਧੂ ਲੁਧਿਆਣਾ, ਬੀਬੀ ਸੁਖਦੇਵ ਕੌਰ ਸੱਲਾਂ, ਬੀਬੀ ਸਤਿੰਦਰ ਕੌਰ ਬੀਸਲਾ, ਬੀਬੀ ਪਰਮਜੀਤ ਕੌਰ ਭਗੜਾਣਾ, ਬੀਬੀ ਰਾਜਵਿੰਦਰ ਕੌਰ ਰਾਜੂ ਨੰਗਲ ਸ਼ਾਮਾ ਅਤੇ ਬੀਬੀ ਬਲਜਿੰਦਰ ਕੌਰ ਸੈਦਪੁਰਾ ਮੋਹਾਲੀ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।


author

Gurminder Singh

Content Editor

Related News