ਜਨਰਲ ਇਜਲਾਸ ਦੀ ਤਾਰੀਖ਼ ਨੂੰ ਲੈ ਕੇ ਬੀਬੀ ਜਗੀਰ ਕੌਰ ਤੇ SGPC ਪ੍ਰਧਾਨ ਧਾਮੀ ਹੋਏ ਆਹਮੋ-ਸਾਹਮਣੇ
Friday, Oct 21, 2022 - 02:49 PM (IST)
ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ਼ ਨੂੰ ਲੈ ਕੇ ਬੀਬੀ ਜਗੀਰ ਕੌਰ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਬਦੀ ਗੱਲਬਾਤ ’ਚ ਆਹਮੋ-ਸਾਹਮਣੇ ਹੋ ਗਏ ਹਨ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਦੀ ਮਜਬੂਰੀ ਦੱਸਦਿਆਂ ਕਿਹਾ ਕਿ 9 ਨਵੰਬਰ ਨੂੰ ਸਾਰੇ ਮੈਂਬਰ ਜਰਨਲ ਇਜਲਾਸ ਵਿੱਚ ਹਾਜ਼ਰ ਨਹੀਂ ਹੋ ਸਕਦੇ ਹਨ। ਇਸੇ ਲਈ ਉਨ੍ਹਾਂ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਜਲਾਸ ਦੀ ਤਾਰੀਖ਼ ਅਗਾਂਹ ਵਧਾਉਣ ਦੀ ਗੱਲ ਕਹੀ।
ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ
ਬੀਬੀ ਜਗੀਰ ਕੌਰ ਨੇ ਕਿਹਾ ਕਿ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਜਨਰਲ ਇਜਲਾਸ ਦੀ ਤਾਰੀਖ਼ ਅਗਾਂਹ ਵਧਾਉਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਹੁਤ ਸਾਰੇ ਸਿੰਘ ਸਹਿਬਾਨ ਅਤੇ ਮੈਂਬਰ ਸਾਹਿਬ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰੱਖੇ ਸਮਾਗਮ ‘ਚ ਸ਼ਮੂਲੀਅਤ ਲਈ ਦੇਸ਼ ਵਿਦੇਸ਼ ਗਏ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਅਤੇ ਮੈਂਬਰਾਂ ਦਾ ਆਪਣੇ ਹਲਕੇ ਤੋਂ ਬਾਹਰ ਹੋਣ ਕਾਰਨ ਇਜਲਾਸ ਵਿੱਚ ਪਹੁੰਚਣਾ ਮੁਸ਼ਕਿਲ ਹੋ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਜਾਣ ਵਾਲੇ ਜਥੇ ਵਿਚ ਵੀ ਕਈ ਮੈਂਬਰ ਜਾ ਰਹੇ ਹਨ, ਜਿਨ੍ਹਾਂ ਦੀ ਵਾਪਸੀ 15 ਨਵੰਬਰ ਨੂੰ ਹੈ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ASI ਤੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਸ ਮੁਲਾਜ਼ਮ ਗ੍ਰਿਫ਼ਤਾਰ
ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਜਨਰਲ ਇਜਲਾਸ ਦੀ ਤਾਰੀਖ਼ ਅਗਾਂਹ ਵਧਾ ਦੇਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਮੈਂਬਰ ਜਨਰਲ ਇਜਲਾਸ ਵਿਚ ਸ਼ਮੂਲੀਅਤ ਕਰ ਸਕਣ। ਇਸ ਸੰਬੰਧ ’ਚ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜਨਰਲ ਇਜਲਾਸ ਦੀ ਤਾਰੀਖ਼ 9 ਨਵੰਬਰ ਹੀ ਤੈਅ ਕੀਤੀ ਗਈ ਹੈ। ਇਸ ਨੂੰ ਹੁਣ ਅਗਾਂਹ ਨਹੀਂ ਪਾਇਆ ਜਾ ਸਕਦਾ। ਧਾਮੀ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਹੋ ਰਹੇ ਇਜਲਾਸ ਦੀਆਂ ਤਿਆਰੀਆਂ ਵੀ ਹੋ ਚੁੱਕੀਆਂ ਹਨ ਅਤੇ ਇਜਲਾਸ ਸਬੰਧੀ ਚਿੱਠੀਆਂ ਮੈਂਬਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ