ਲੋਕ ਸਭਾ ਚੋਣਾਂ 2024: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਸੌਂਪੀ ਜਲੰਧਰ 'ਚ ਚੋਣ ਪ੍ਰਚਾਰ ਦੀ ਕਮਾਨ

Thursday, Apr 25, 2024 - 12:55 PM (IST)

ਲੋਕ ਸਭਾ ਚੋਣਾਂ 2024: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਸੌਂਪੀ ਜਲੰਧਰ 'ਚ ਚੋਣ ਪ੍ਰਚਾਰ ਦੀ ਕਮਾਨ

ਚੰਡੀਗੜ੍ਹ (ਮਨਜੋਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਨੂੰ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦਾ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ 'ਚ ਛਿੜੀ ਖਿੱਚੋਤਾਣ! ਸੀਨੀਅਰ ਲੀਡਰ ਨੇ ਬਣਾਈ ਦੂਰੀ, ਵਿਜੇ ਰੁਪਾਣੀ ਨੂੰ ਟਾਲਣੀ ਪਈ ਮੀਟਿੰਗ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਸੀਟ ਤੋਂ ਮਹਿੰਦਰ ਸਿੰਘ ਕੇ.ਪੀ. ਨੂੰ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। ਕੇ.ਪੀ. ਕਾਂਗਰਸ ਦੇ ਸੀਨੀਅਰ ਲੀਡਰ ਰਹੇ ਹਨ ਤੇ ਉਹ ਪਾਰਟੀ ਵਿਚ ਅਣਦੇਖੀ ਤੋਂ ਨਾਰਾਜ਼ ਸਨ। ਇਸ ਕਾਰਨ ਉਹ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ ਅਕਾਲੀ ਦਲ ਨੇ ਕੁਝ ਮਿੰਟਾਂ ਬਾਅਦ ਹੀ ਉਨ੍ਹਾਂ ਨੂੰ ਜਲੰਧਰ ਤੋਂ ਲੋਕ ਸਭਾ ਦਾ ਉਮੀਦਵਾਰ ਐਲਾਨ ਦਿੱਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News