SGPC ਦੀ ਪ੍ਰਧਾਨ ਬਣਨ ਤੋਂ ਬਾਅਦ ਬੀਬੀ ਜਗੀਰ ਕੌਰ ਪਹਿਲੀ ਵਾਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

Monday, Nov 30, 2020 - 04:54 PM (IST)

SGPC ਦੀ ਪ੍ਰਧਾਨ ਬਣਨ ਤੋਂ ਬਾਅਦ ਬੀਬੀ ਜਗੀਰ ਕੌਰ ਪਹਿਲੀ ਵਾਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਜੀ ਵਾਰ ਪ੍ਰਧਾਨ ਚੁਣੀ ਗਈ ਬੀਬੀ ਜਗੀਰ ਕੌਰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਨਤਮਸਤਕ ਹੋਈ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਇਹ ਵੀ ਪੜ੍ਹੋ: 551ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਗੁ. ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

PunjabKesari

ਇਸ ਸਮੇਂ ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਨੇ ਜਗਤ ਕਲਿਆਣ ਲਈ ਚਾਰ ਉਦਾਸੀਆਂ ਕੀਤੀਆਂ ਅਤੇ ਤਪਦੇ ਸੜਦੇ ਸੰਸਾਰ ਨੂੰ ਨਾਮ-ਗੁਰਬਾਣੀ ਦਾ ਉਪਦੇਸ਼ ਬਖਸ਼ਿਸ਼ ਕੀਤਾ। ਇਸ ਸਮੇਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਵਾਲ , ਮੈਂਬਰ ਬੀਬੀ ਗੁਰਪ੍ਰੀਤ ਕੌਰ, ਮੈਂਬਰ ਸਰਵਣ ਸਿੰਘ ਕੁਲਾਰ, ਮੁੱਖ ਸਕੱਤਰ ਮਹਿੰਦਰ ਸਿੰਘ ਆਹਲੀ, ਇੰਜੀਨੀਅਰ ਸਵਰਨ ਸਿੰਘ ਅਤੇ ਮੈਨੇਜਰ ਜਰਨੈਲ ਸਿੰਘ ਬੂਲੇ, ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਸਨਮਾਨ ਕੀਤਾ।

ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ

PunjabKesari

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਵਿੱਤਰ ਮੂਲ ਮੰਤਰ ਅਸਥਾਨ ਇਤਿਹਾਸਕ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਬੀਤੇ ਦਿਨ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ-ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸਜਾਏ ਗਏ ਇਸ ਮਹਾਨ ਨਗਰ ਕੀਰਤਨ ਦੌਰਾਨ ਵਿਸ਼ੇਸ਼ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ ਸੀ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਮੋਰਚੇ 'ਚ ਸੰਘਰਸ਼ ਕਰਦਿਆਂ ਸਮਰਾਲਾ ਦੇ ਕਿਸਾਨ ਦੀ ਮੌਤ

PunjabKesari

ਲਾਈਟਾਂ ਨਾਲ ਸਜਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਆਰੰਭ ਜੋੜ ਮੇਲੇ 'ਚ ਹਰ ਪਾਸੇ ਧੰਨ ਗੁਰੂ ਨਾਨਕ ਸਾਹਿਬ ਦੀ ਵਡਿਆਈ ਹੋ ਰਹੀ ਹੈ। ਸ਼ਨੀਵਾਰ ਰਾਤ ਢਾਈ ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਏ, ਜਿਨ੍ਹਾਂ ਦਾ ਭੋਗ 30 ਨਵੰਬਰ ਯਾਨੀ ਕਿ ਅੱਜ ਦੀ ਰਾਤ ਨੂੰ ਪਾਏ ਜਾਣਗੇ। ਪੰਜਾਬ ਸਰਕਾਰ ਦਾ ਖੇਡ ਸਟੇਡੀਅਮ ਅਤੇ ਐੱਸ. ਜੀ. ਪੀ. ਸੀ. ਦਾ ਭਾਈ ਮਰਦਾਨਾ ਦੀਵਾਨ ਹਾਲ 'ਚ ਪ੍ਰੋਗਰਾਮ ਕਰਵਾਏ ਗਏ।

ਇਹ ਵੀ ਪੜ੍ਹੋ​​​​​​​: 'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

PunjabKesari
​​​​​​​ਇਹ ਵੀ ਪੜ੍ਹੋ​​​​​​​: ਸ਼ੂਟਿੰਗ ਕਰਦੇ ਸਮੇਂ ਪੁਲਸ ਦੀ AK-47 'ਚੋਂ ਨਿਕਲੀ ਗੋਲੀ ਡੇਢ ਕਿੱਲੋਮੀਟਰ ਦੂਰ ਕਿਸਾਨ ਦੀ ਛਾਤੀ ਤੋਂ ਹੋਈ ਆਰ-ਪਾਰ


author

shivani attri

Content Editor

Related News