ਬੀਬੀ ਜਗੀਰ ਕੌਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਦਿੱਤਾ ਮੋੜਵਾਂ ਜਵਾਬ, ਸੁਣੋ ਕੀ ਕਿਹਾ

Wednesday, Mar 10, 2021 - 06:15 PM (IST)

ਅੰਮ੍ਰਿਤਸਰ (ਸੁਮਿਤ) - ਭਾਜਪਾ ਦੇ ਸਾਬਕਾ ਕੌਮੀ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਬੀਬੀ ਜਗੀਰ ਨੂੰ ਕਿਸਾਨ ਅੰਦੋਲਨ ਦੇ ਸਬੰਧ ’ਚ ਇਕ ਪੱਤਰ ਲਿਖਿਆ ਸੀ, ਜਿਸ ਦਾ ਭਾਜਪਾ ਆਗੂ ਨੂੰ ਕਰਾਰਾ ਜਵਾਬ ਮਿਲਿਆ ਹੈ। ਇਸ ਪੱਤਰ ਦੇ ਸਬੰਧ ’ਚ ਐੱਸ.ਜੀ.ਪੀ.ਸੀ ਦੀ ਪ੍ਰਧਾਨ ਬੀਬੀ ਜਗੀਰ ਨੇ ਕਿਹਾ ਕਿ ਮੈਨੂੰ ਸੁਣਕੇ ਬੜਾ ਅਫਸੋਸ ਹੋਇਆ ਕਿ ਹਰਜੀਤ ਗਰੇਵਾਲ ਮੈਨੂੰ ਕਹਿ ਰਹੇ ਹਨ ਕਿ ਤੁਸੀਂ ਕਿਸਾਨੀ ਅੰਦੋਲਨ ’ਚ ਜੋ ਲੋਕਾਂ ਨੂੰ ਸਹੂਲਤਾਂ ਦੇ ਰਹੇ ਹੋ, ਉਹ ਤੁਹਾਡੀ ਡਿਊਟੀ ਨਹੀਂ ਹੈ ਅਤੇ ਨਾ ਹੀ ਬਣਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਨੂੰ ਸਮਝ ਨਹੀਂ ਆ ਰਹੀ ਕਿ ਹੁਣ ਗੁਰੂ ਘਰ ਦੀ ਡਿਊਟੀ ਸਬੰਧੀ ਉਸ ਨੇ ਸਾਨੂੰ ਦੱਸਣਾ ਹੈ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੀ ਅਧਿਕਾਰ ਨੇ, ਕੀ ਫਰਜ਼ ਹਨ, ਉਹ ਕਮੇਟੀ ਚੰਗੀ ਤਰ੍ਹਾਂ ਜਾਣਦੀ ਹੈ। ਸ਼੍ਰੋਮਣੀ ਕਮੇਟੀ ਆਪਣੇ ਕਾਰਜ ਚੰਗੇ ਤਰੀਕੇ ਨਾਲ ਕਰ ਲੈਂਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਕਿਸਾਨ ਅੰਦੋਲਨ ’ਚ SGPC ਦੀ ਭੂਮਿਕਾ ਬਾਰੇ ਹਰਜੀਤ ਗਰੇਵਾਲ ਨੇ ਬੀਬੀ ਜਾਗੀਰ ਕੌਰ ਨੂੰ ਲਿਖਿਆ ਪੱਤਰ    

ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਲੋਕਾਂ ਦੀ ਸੇਵਾ ਕਰਨਾ ਸਿਖਾਇਆ ਹੈ। ਧਰਮ ਦਾ ਕੰਮ ਲੋੜਵੰਦਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਦੇ ਦਸਵੰਦ ਤੋਂ ਜੇਕਰ ਕਿਸੇ ਦਾ ਭਲਾ ਹੁੰਦਾ ਹੈ ਤਾਂ ਸਾਨੂੰ ਕਰਨਾ ਚਾਹੀਦਾ ਹੈ। ਗੁਰੂ ਨਾਨਕ ਦੇਵ ਜੀ ਨੇ ਕਿਸਾਨ ਨੂੰ ਵੱਡੀਆਂ-ਵਡਿਆਈਆਂ ਦਿੱਤੀਆਂ ਅਤੇ ਆਪ ਕਿਰਸਾਨੀ ਕੀਤੀ ਹੈ। ਕਿਸਾਨਾਂ ’ਤੇ ਅੱਜ ਜਦੋਂ ਅੱਤਿਆਚਾਰ ਹੋ ਰਿਹਾ ਹੈ ਤਾਂ ਸ਼੍ਰੋਮਣੀ ਕਮੇਟੀ ਦਾ ਕੰਮ ਹੈ ਕਿ ਉਹ ਉਨ੍ਹਾਂ ਦੀ ਮਦਦ ਕਰੇ।

ਪੜ੍ਹੋ ਇਹ ਵੀ ਖ਼ਬਰ - ਆਖਿਰ ਕਦੋਂ ਤੱਕ ਚੱਲੇਗੀ ਕਿਸਾਨਾਂ ਤੇ ਮੋਦੀ ਸਰਕਾਰ ਦੀ ਖੇਤੀ ਕਾਨੂੰਨਾਂ ਨੂੰ ਲੈ ਕੇ ‘ਕਸ਼ਮਕਸ਼’ 

ਦੱਸ ਦੇਈਏ ਕਿ ਕਿਸਾਨ ਅੰਦੋਲਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਭਾਜਪਾ ਦੇ ਸਾਬਕਾ ਕੌਮੀ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ’ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਹ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ।

ਪੜ੍ਹੋ ਇਹ ਵੀ ਖ਼ਬਰ - ਕੁੱਖੋਂ ਪੈਦਾ ਹੋਏ ਪੁੱਤ ਦਾ ਕਾਰਨਾਮਾ : ਵਿਧਵਾ ਮਾਂ ਨੂੰ ਕੁੱਟ-ਕੁੱਟ ਘਰੋਂ ਕੱਢਿਆ ਬਾਹਰ (ਤਸਵੀਰਾਂ)

ਪੰਜਾਬ ਸਰਕਾਰ ਵੱਲੋ ਜੋ ਬਜਟ ਪੇਸ਼ ਕੀਤਾ ਗਿਆ, ਉਸ ’ਤੇ ਬੋਲਦੇ ਹੋਏ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ 4 ਸਾਲ ਪਹਿਲਾਂ ਵੀ ਪੰਜਾਬ ਦੇ ਲੋਕਾਂ ਨੂੰ ਲਾਅਰੇ ਲਗਾਏ ਸਨ ਤੇ ਸੱਤਾ ਹਾਸਿਲ ਕੀਤੀ ਸੀ। ਕਾਂਗਰਸ ਸਰਕਾਰ ਨੇ ਹੁਣ ਆਪਣੀ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ ਹੈ ਅਤੇ ਹੁਣ ਵੀ ਸਿਰਫ਼ ਲਾਰੇ ਹੀ ਲਗਾ ਰਹੇ ਹਨ, ਕਿਉਕਿ ਜਿਸ ਆਦਮੀ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਂਦੀ, ਉਸ ’ਤੇ ਯਕੀਨ ਨਹੀਂ ਕੀਤਾ ਜਾ ਸਕਦਾ। ਪੰਜਾਬ ਦੇ ਲੋਕ ਹੁਣ ਕੈਪਟਨ ਸਰਕਾਰ ’ਤੇ ਕਦੇ ਯਕੀਨ ਨਹੀਂ ਕਰਨਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ 4 ਸਾਲਾਂ ’ਚ ਕੈਪਟਨ ਦੇ ਰਾਜ ’ਚ ਲੋਕਾਂ ਨੂੰ ਸਿਰਫ਼ ਢਾਂਗਾ ਹੀ ਮਿਲੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਆਖਿਰ ਕਦੋਂ ਤੱਕ ਚੱਲੇਗੀ ਕਿਸਾਨਾਂ ਤੇ ਮੋਦੀ ਸਰਕਾਰ ਦੀ ਖੇਤੀ ਕਾਨੂੰਨਾਂ ਨੂੰ ਲੈ ਕੇ ‘ਕਸ਼ਮਕਸ਼’


author

rajwinder kaur

Content Editor

Related News