ਬੀਬੀ ਜਗੀਰ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਕੌਮੀ ਮਸਲਿਆਂ ਦੇ ਹੱਲ ਦੀ ਕੀਤੀ ਮੰਗ
Tuesday, Apr 27, 2021 - 05:50 PM (IST)
ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਤੇ ਸਿੱਖ ਕੌਮ ਦੇ ਕੁਝ ਜ਼ਰੂਰੀ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਦਿੱਤਾ। ਇਸ ਮੁਲਾਕਾਤ ਦੌਰਾਨ ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦਾ ਮਾਮਲਾ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸੋਸ਼ਲ ਸਿਸਟਮ ਲਗਾਉਣ ਦੇ ਨਾਲ-ਨਾਲ ਸਰਾਵਾਂ ਲਈ ਨਕਸ਼ਿਆਂ ਨੂੰ ਮਨਜੂਰੀ ਦੇਣ ਸਮੇਤ ਹੋਰ ਅਹਿਮ ਮਸਲਿਆਂ ਵਿੱਚ ਦਖਲ ਦੇ ਕੇ ਹੱਲ ਕਰਨ ਦੀ ਅਪੀਲ ਕੀਤੀ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੁਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਕਰੀਬ 12 ਏਕੜ ਜ਼ਮੀਨ ਨੂੰ ਗਮਾਡਾ ਐਕਵਾਇਰ ਕਰਨੀ ਚਾਹੁੰਦਾ ਹੈ, ਜਿਸ ਨੂੰ ਰੋਕਣ ਲਈ ਮੁੱਖ ਮੰਤਰੀ ਪੰਜਾਬ ਨੂੰ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਜਾਇਦਾਦ ਕੌਮ ਦੀ ਅਮਾਨਤ ਹੈ, ਜਿਸ ਨੂੰ ਜ਼ਬਰੀ ਹਥਿਆਉਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਹੋਰ ਮਸਲਿਆਂ ਸਬੰਧੀ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਏ ਜਾ ਰਹੇ ਸੋਲਰ ਸਿਸਟਮ ਦਾ ਮਸਲਾ ਵੀ ਮੁੱਖ ਮੰਤਰੀ ਪਾਸ ਉਠਾਇਆ ਗਿਆ ਹੈ। ਸ਼੍ਰੋਮਣੀ ਕਮੇਟੀ 2.2 ਮੈਗਾਵਾਟ ਦਾ ਸੋਲਰ ਸਿਸਟਮ ਸੰਗਤ ਦੇ ਸਹਿਯੋਗ ਨਾਲ ਲਗਾਉਣਾ ਚਾਹੁੰਦੀ ਹੈ। ਇਸ ਲਈ ਨੇੜੇ ਜਗ੍ਹਾ ਨਾ ਹੋਣ ਕਾਰਨ ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਵਿੱਚ ਲਗਾਉਣ ਦੀ ਯੋਜਨਾ ਹੈ, ਜਿਸ ਸਬੰਧੀ ਮਨਜੂਰੀ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਹੈ।
ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਐੱਸ.ਸੀ. ਕੋਟੇ ਦੀ ਸਕਾਰਲਸ਼ਿਪ, ਜੋ 43 ਕਰੋੜ ਰੁਪਏ ਦੇ ਕਰੀਬ ਹੈ, ਤੁਰੰਤ ਜਾਰੀ ਕਰਨ ਲਈ ਕਿਹਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਲ 2017 ਤੋਂ 2019 ਤੱਕ ਦਾ ਬਕਾਇਆ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਵਿਦਿਅਕ ਅਦਾਰਿਆਂ ਨੂੰ ਵਿਤੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਰਾਸ਼ੀ ਜਲਦ ਜਾਰੀ ਕੀਤੀ ਜਾਵੇ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੀ ਸੰਗਤ ਲਈ ਨਵੀਆਂ ਸਰਾਵਾਂ ਬਣਾਉਣ ਲਈ ਨਕਸ਼ੇ ਪਾਸ ਕਰਨ ਸਬੰਧੀ ਹਦਾਇਤਾਂ ਜਾਰੀ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨਵੀਆਂ ਸਰਾਵਾਂ ਦੀ ਉਸਾਰੀ ਕਰਨਾ ਚਾਹੁੰਦੀ ਹੈ ਪਰ ਮਨਜੂਰੀ ਨਾ ਮਿਲਣ ਕਰਕੇ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਮਸਲੇ ਦਾ ਹੱਲ ਕੀਤਾ ਜਾਵੇ ਤਾਂ ਜੋ ਵਧਦੀ ਸੰਗਤ ਕਾਰਨ ਰਿਹਾਇਸ਼ ਦੀ ਸਮੱਸਿਆ ਦਾ ਹੱਲ ਹੋ ਸਕੇ।
ਪੜ੍ਹੋ ਇਹ ਵੀ ਖਬਰ - ਤਰਨਤਾਰਨ ’ਚ ਵਾਪਰੀ ਖੂਨੀ ਵਾਰਦਾਤ : ਸੈਰ ਕਰਨ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬਸੀ ਪਠਾਣਾ ਜੇਲ੍ਹ ਨੂੰ ਸ਼੍ਰੋਮਣੀ ਕਮੇਟੀ ਦੇ ਸਪੁਰਦ ਕਰਨ ਅਤੇ ਦੀਵਾਨ ਟੋਡਰ ਮੱਲ ਦੀ ਹਵੇਲੀ ਲਈ ਕਾਰਜ ਕਰਨ ਦੀ ਪ੍ਰਵਾਨਗੀ ਦੇਣ ਦੀ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਗਈ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬਸੀ ਪਠਾਣਾ ਜੇਲ੍ਹ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਰੱਖਿਆ ਗਿਆ ਸੀ ਅਤੇ ਇਸ ਕੌਮੀ ਵਿਰਾਸਤ ਵਜੋਂ ਸੰਭਾਲਿਆ ਜਾਣਾ ਲਾਜ਼ਮੀ ਹੈ। ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਜਾਵੇ ਤਾਂ ਜੋ ਵਿਰਾਸਤੀ ਢੰਗ ਨਾਲ ਇਸ ਦੀ ਸੰਭਾਲ ਕੀਤੀ ਜਾ ਸਕੇ। ਜਗੀਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮਾਮਲਿਆਂ ਬਾਰੇ ਹਾਂਪੱਖੀ ਹੁੰਗਾਰਾ ਦਿੰਦਿਆਂ ਜਲਦ ਹੱਲ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨਾਲ ਮੁਲਾਕਾਤ ਸਮੇਂ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਡਾ. ਸੁਖਬੀਰ ਸਿੰਘ ਓ.ਐੱਸ.ਡੀ ਤੇ ਸ. ਇੰਦਰਪਾਲ ਸਿੰਘ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼
ਮੁੱਖ ਮੰਤਰੀ ਨੂੰ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਦਾ ਦਿੱਤਾ ਸੱਦਾ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਕਾਰਨ ਸ਼ਤਾਬਦੀ ਸਮਾਗਮ ਸੰਕੇਤਕ ਰੂਪ ਵਿੱਚ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਦਾ ਵੱਡਾ ਇੱਕਠ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 29 ਅਪ੍ਰੈਲ ਤੋਂ ਲੈ ਕੇ 1 ਮਈ ਤੱਕ ਗੁਰੂ ਸਾਹਿਬ ਦੀ ਪ੍ਰਕਾਸ਼ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕੀਤੇ ਜਾਣੇ ਹਨ।
ਪੜ੍ਹੋ ਇਹ ਵੀ ਖਬਰ - ਨਵਜੋਤ ਸਿੱਧੂ ਦੇ ਟਵੀਟਾਂ 'ਤੇ ਭੜਕੇ ਬਿਕਰਮ ਮਜੀਠੀਆ, ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼ਨੀਵਾਰ ਤੇ ਐਤਵਾਰ ਦੀ ਤਾਲਾਬੰਦੀ ਵਿੱਚ ਢਿੱਲ ਦੇਣ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੇਸ਼ੱਕ ਕੋਰੋਨਾ ਦੇ ਵੱਧਦੇ ਪ੍ਰਭਾਵ ਕਾਰਨ ਤਾਲਾਬੰਧੀ ਦੇ ਆਦੇਸ਼ ਕੀਤੇ ਗਏ ਹਨ ਪਰ ਜਿਹੜੀਆਂ ਸੰਗਤਾਂ ਸ਼ਰਧਾ ਨਾਲ ਹਾਜ਼ਰੀ ਭਾਰਨਾਂ ਚਾਹੁੰਦੀਆਂ ਹਨ ਉਨ੍ਹਾਂ ਨੂੰ ਰੋਕਿਆ ਨਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਕੇਤਕ ਤੌਰ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇਗਾ।