ਬੀਬੀ ਜਗੀਰ ਕੌਰ ਨੇ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰੇ੍ਹ ਵਜੋਂ ਐਲਾਨਣ ਦੀ UNO ਤੋਂ ਕੀਤੀ ਮੰਗ

03/03/2021 3:44:44 PM

ਅੰਮਿ੍ਰਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ. ਐੱਨ. ਓ. ਦੇ ਸਕੱਤਰ ਜਨਰਲ ਨੂੰ ਇੱਕ ਪੱਤਰ ਲਿਖ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ੍ਹਵਜੋਂ ਐਲਾਨਣ ਦੀ ਅਪੀਲ ਕੀਤੀ ਹੈ। ਯੂ. ਐੱਨ. ਓ. ਦੇ ਸਕੱਤਰ ਜਨਰਲ ਉਨਟੋਨੀਓ ਗੁਟਰਸ ਨੂੰ ਲਿਖੇ ਆਪਣੇ ਪੱਤਰ ’ਚ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਜੀ ਨੇ ਮਾਨਵਤਾ ਦੀ ਖ਼ਾਤਰ ਆਪਣੀ ਸ਼ਹਾਦਤ ਦੇ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਪੈੜਾਂ ਸਿਰਜੀਆਂ ਹਨ। ਗੁਰੂ ਸਾਹਿਬ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਨੂੰ ਜ਼ਿੰਦਾ ਰੱਖਣ ਲਈ ਵੱਡੇ ਮਹੱਤਵ ਵਾਲੀ ਹੈ, ਜਿਸ ਨੇ ਪੂਰੀ ਦੁਨੀਆ ਨੂੰ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਈ ਰੱਖਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖੀ ਬਰਾਬਰਤਾ ਅਤੇ ਭਾਈਚਾਰੇ ਦੀ ਇਕਜੁੱਟਤਾ ਲਈ ਜੋ ਮਾਰਗ ਦਿਖਾਇਆ, ਉਹ ਪੂਰੀ ਦੁਨੀਆ ਨੂੰ ਅਗਵਾਈ ਦੇਣ ਵਾਲਾ ਹੈ।

ਇਹ ਵੀ ਪੜ੍ਹੋ : ਨੱਥੂਵਾਲਾ ਗਰਬੀ (ਮੋਗਾ) ਦਾ ਕਿਸਾਨ  ਜੀਤ ਸਿੰਘ ਸਿੰਘੂ ਬਾਰਡਰ ’ਤੇ ਹੋਇਆ ਸ਼ਹੀਦ

ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਜਰਵਾਣਿਆਂ ਦੇ ਸਤਾਏ ਹੋਏ ਲੋਕਾਂ ਨੂੰ ਗਲ੍ਹਨਾਲ ਲਾ ਕੇ ਉਨ੍ਹਾਂ ਅੰਦਰ ਸਵੈਮਾਣ ਦੀ ਭਾਵਨਾ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂ. ਐੱਨ. ਓ. ਜਨਰਲ ਸਕੱਤਰ ਜਨਰਲ ਨੂੰ ਆਪਣੇ ਪੱਤਰ ਰਾਹੀਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਇਸੇ ਸਾਲ ’ਚ 1 ਮਈ ਨੂੰ ਆ ਰਿਹਾ ਹੈ, ਜਿਸ ਨੂੰ ਲੈ ਕੇ ਸਾਰਾ ਸਾਲ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਸਮਾਗਮ ਕੀਤੇ ਜਾਣਗੇ। ਇਸ ਲਈ ਗੁਰੂ ਸਾਹਿਬ ਦੀ ਮਨੁੱਖਤਾ ਪ੍ਰਤੀ ਵੱਡੀ ਦੇਣ ਨੂੰ ਵੇਖਦਿਆਂ ਉਨ੍ਹਾਂ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰੇ੍ਹ੍ਹਵਜੋਂ ਮਨਾਇਆ ਜਾਵੇ। 

ਇਹ ਵੀ ਪੜ੍ਹੋ : ਬਜਟ ਇਜਲਾਸ : 'ਅਕਾਲੀ ਦਲ' ਤੇ 'ਆਪ' ਨੇ ਨਾਅਰੇਬਾਜ਼ੀ ਕਰਦਿਆਂ ਸਦਨ 'ਚੋਂ ਕੀਤਾ ਵਾਕਆਊਟ

Anuradha

This news is Content Editor Anuradha