ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਹੋਈ ਪੱਬਾਂ ਭਾਰ, ਸੁਖਬੀਰ ਬਾਦਲ ਨੂੰ ਕੀਤੀ ਇਹ ਅਪੀਲ

10/21/2022 6:47:43 PM

ਬੇਗੋਵਾਲ (ਰਜਿੰਦਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਲਈ ਆਪਣੀ ਇੱਛਾ ਜ਼ਾਹਿਰ ਕੀਤੀ ਹੈ। ਜਿਸ ਲਈ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲ ਆਪਣੇ ਨਾਂ ਦੀ ਪੇਸ਼ਕਸ਼ ਰੱਖ ਦਿੱਤੀ ਹੈ। ਪਾਰਟੀ ਇਸ ’ਤੇ ਵਿਚਾਰ ਕਰਕੇ ਕੀ ਫ਼ੈਸਲਾ ਕਰਦੀ ਹੈ। ਉਸ ਤੋਂ ਬਾਅਦ ਹੀ ਬੀਬੀ ਜਗੀਰ ਕੌਰ ਦਾ ਅਗਲਾ ਪ੍ਰਤੀਕਰਮ ਸਾਹਮਣੇ ਆਵੇਗਾ। ਫਿਲਹਾਲ ਇਹ ਦੱਸਣਾ ਜ਼ਰੂਰੀ ਹੈ ਕਿ ਹਮੇਸ਼ਾ ਪਾਰਟੀ ਦੇ ਫ਼ੈਸਲੇ ਮੁਤਾਬਕ ਚੱਲਣ ਵਾਲੀ ਬੀਬੀ ਜਗੀਰ ਕੌਰ ਨੇ ਪਹਿਲੀ ਵਾਰ ਖੁੱਲ੍ਹੇਆਮ ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਆਪਣਾ ਨਾਮ ਪਾਰਟੀ ਅੱਗੇ ਰੱਖਿਆ ਹੈ। ਬੇਸ਼ੱਕ ਬੀਬੀ ਜਗੀਰ ਕੌਰ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚੱਲੇ ਆ ਰਹੇ ਹਨ ਅਤੇ ਚਾਰ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਵੀ ਰਹਿ ਚੁੱਕੇ ਹਨ ਪਰ ਇਸ ਵਾਰ ਦੇ ਆਸਾਰ ਕੁਝ ਨਵੇਂ ਸੰਕੇਤ ਦੇ ਰਹੇ ਹਨ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਜਲੰਧਰ ਦੀ ਅਦਾਲਤ ’ਚ ਪੇਸ਼, 31 ਅਕਤੂਬਰ ਤੱਕ ਮਿਲਿਆ ਪੁਲਸ ਰਿਮਾਂਡ

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 9 ਨਵੰਬਰ ਨੂੰ ਜਨਰਲ ਇਜਲਾਸ ਰੱਖਿਆ ਗਿਆ ਹੈ, ਜਿਸ ਵਿਚ ਹਰੇਕ ਸਾਲ ਦੀ ਤਰ੍ਹਾਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿਗ ਕਮੇਟੀ ਮੈਂਬਰਾਂ ਦੀ ਚੋਣ ਹੁੰਦੀ ਹੈ ਪਰ ਇਸ ਵਾਰ ਚੋਣ ਤੋਂ ਪਹਿਲਾਂ ਸਮੀਕਰਨ ਬਦਲੇ-ਬਦਲੇ ਜਾਪ ਰਹੇ ਹਨ। ਦੂਜੇ ਪਾਸੇ ਇਸ ਗੱਲ ਦੇ ਚਰਚੇ ਪੂਰੇ ਜ਼ੋਰਾਂ 'ਤੇ ਹਨ ਕਿ ਪ੍ਰਧਾਨ ਅਹੁਦੇ ਲਈ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਤਾਲਮੇਲ ਵੀ ਸ਼ੁਰੂ ਕਰ ਦਿੱਤਾ ਹੈ ਪਰ ਇਨ੍ਹਾਂ ਚਰਚਿਆਂ ਵਿਚ ਕਿੰਨੀ ਕੁ ਸੱਚਾਈ ਹੈ ਜਾਂ ਖਾਲੀ ਚਰਚੇ ਹਨ। ਇਹ ਤਾਂ ਪ੍ਰਧਾਨ ਅਹੁੱਦੇ ਦੀ ਚੋਣ ਵੇਲੇ ਜਾਂ ਉਸ ਤੋਂ ਪਹਿਲਾਂ ਪਤਾ ਲੱਗੇਗਾ।

ਮੌਕੇ ਦੇ ਹਲਾਤਾਂ ਨੂੰ ਵੇਖੀਏ ਤਾਂ ਸੂਬੇ ਦੀ ਸਿਆਸਤ ਵਿਚ ਬੈਕਫੁੱਟ ’ਤੇ ਆ ਚੁੱਕੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਹਰੇਕ ਫ਼ੈਸਲਾ ਸੋਚ-ਸਮਝ ਕੇ ਲੈਣਾ ਪਵੇਗਾ ਕਿਉਂਕਿ ਜੇਕਰ ਪਾਰਟੀ ਨੇ ਜਲਦਬਾਜ਼ੀ ਜਾਂ ਮੁਕੰਮਲ ਵਿਸ਼ਲੇਸ਼ਣ ਕੀਤੇ ਬਗੈਰ ਸ਼੍ਰੋਮਣੀ ਕਮੇਟੀ ਪ੍ਰਧਾਨ ਅਹੁੱਦੇ 'ਤੇ ਕੋਈ ਫ਼ੈਸਲਾ ਲਿਆ ਤਾਂ ਸਮੀਕਰਨ ਬਦਲਣ ਦੀ ਸੰਭਾਵਨਾ ਵੀ ਹੋ ਸਕਦੀ ਹੈ। ਦੱਸਣਯੋਗ ਹੈ ਕਿ ਕੋਵਿਡ ਦੇ ਸਮੇਂ ਦੌਰਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਹੋਈ ਹੈ। ਫੈਸਲਾ ਲੈਣ ਸਮੇਂ ਪਾਰਟੀ ਕੋਵਿਡ ਦੇ ਅਰਸੇ ਨੂੰ ਵੀ ਧਿਆਨ ਵਿਚ ਰੱਖਣਾ ਪਵੇਗਾ।

ਇਹ ਵੀ ਪੜ੍ਹੋ: ਫ਼ੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖ਼ਾਸ ਖ਼ਬਰ, ਜਲੰਧਰ ’ਚ ਇਸ ਤਾਰੀਖ਼ ਤੋਂ ਸ਼ੁਰੂ ਹੋਵੇਗੀ ਭਰਤੀ ਰੈਲੀ

‘ਪਾਰਟੀ ਦੇ ਫ਼ੈਸਲੇ ਤੋਂ ਬਾਅਦ ਆਪਣਾ ਫ਼ੈਸਲਾ ਦੱਸਾਂਗੀ’

ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਅਹੁਦੇ ਲਈ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ, ਸਾਰੇ ਲੀਡਰਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਕੋਲ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਗੁਰੂ ਘਰ ਦੀ ਸੇਵਾ ਦਾ ਮੌਕਾ ਦਿੱਤਾ ਜਾਵੇ। ਪਾਰਟੀ ਵੱਲੋਂ ਮੈਂਬਰਾਂ ਤੋਂ ਰਾਏ ਲਈ ਜਾ ਰਹੀ ਹੈ, ਜਿਸ ਤੋਂ ਬਾਅਦ ਪਾਰਟੀ ਆਪਣਾ ਫ਼ੈਸਲਾ ਦੇਵੇਗੀ । ਪੁੱਛਣ ’ਤੇ ਉਨ੍ਹਾਂ ਦਸਿਆ ਕਿ ਪਾਰਟੀ ਦੇ ਫ਼ੈਸਲੇ ਤੋਂ ਬਾਅਦ ਉਹ ਆਪਣਾ ਫ਼ੈਸਲਾ ਦੱਸਣਗੇ। ਬੀਬੀ ਜਗੀਰ ਕੌਰ ਨੇ ਹੋਰ ਕਿਹਾ ਕਿ ਪਹਿਲਾਂ ਪ੍ਰਧਾਨ ਅਹੁੱਦੇ ਲਈ ਚੋਣ ਨਵੰਬਰ ਦੇ ਅਖੀਰ ਵਿਚ ਹੁੰਦੀ ਸੀ। ਇਸ ਵਾਰ ਜਨਰਲ ਇਜਲਾਸ 9 ਨਵੰਬਰ ਨੂੰ ਰੱਖਿਆ ਗਿਆ ਹੈ, ਜਿਸ ਲਈ ਉਨ੍ਹਾਂ ਨੇ ਪ੍ਰਧਾਨ ਜੀ ਨੂੰ ਬੇਨਤੀ ਕੀਤੀ ਹੈ ਕਿ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਰ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰ ਬਾਹਰ ਵਿਦੇਸ਼ਾਂ ਵਿਚ ਹਨ ਤੇ ਕੁਝ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਹਨ ਅਤੇ ਸਿੰਘ ਸਾਹਿਬ ਵੀ ਵਿਦੇਸ਼ ਜਾ ਰਹੇ ਹਨ, ਇਸ ਲਈ ਜਨਰਲ ਇਜਲਾਸ ਦਾ ਸਮਾਂ 10-15 ਦਿਨ ਅੱਗੇ ਪਾਇਆ ਜਾਵੇ।

ਇਹ ਵੀ ਪੜ੍ਹੋ: ਦੀਵਾਲੀ ਦੇ ਨੇੜੇ-ਤੇੜੇ ਵਿਧਾਇਕ ਪਰਗਟ ਸਿੰਘ ਨੂੰ ਲੱਗ ਸਕਦੈ ਵੱਡਾ ਝਟਕਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News